May 28, 2026 2:36 am

ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਸ੍ਰੀ ਅਨੰਦਪੁਰ ਸਾਹਿਬ ਦਾ 354ਵਾਂ ਸਥਾਪਨਾ ਦਿਵਸ

ਸ੍ਰੀ ਅਨੰਦਪੁਰ ਸਾਹਿਬ, 20 ਜੂਨ- ਅੱਜ ਗੁ:ਭੌਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦਾ 354 ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਪ੍ਰਚਾਰਕਾਂ ਵਲੋਂ ਸ਼ਹਿਰ ਦਾ ਇਤਹਾਸ ਵਿਸਥਾਰ ਸਹਿਤ ਦੱਸਿਆ ਗਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ:ਰਘਬੀਰ ਸਿੰਘ ਨੇ ਕਿਹਾ ਕਿ ਅੱਜ ਬਹੁਤ ਖੁਸ਼ੀਆਂ ਭਰਿਆ ਦਿਹਾੜਾ ਹੈ ਕਿਉਂਕਿ ਨੋਵੇ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਅੱਜ ਦੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਸਾਇਆ ਗਿਆ ਸੀ ਤੇ ਇਥੇ ਚਹਿਲ ਪਹਿਲ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਸੰਗਤਾਂ ਅੱਜ ਵੀ ਦੇਸ਼ ਵਿਦੇਸ਼ ਤੋਂ ਇਥੇ ਆ ਕੇ ਇਸ ਧਰਤੀ ਨੂੰ ਸਿਜਦਾ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਇਹ ਧਰਤੀ ਭਾਗਾਂ ਭਰੀ ਹੈ।ਇਸ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਹੈ ਤੇ ਗੁਰੂ ਸਾਹਿਬਾਂ ਦੇ ਮੁਬਾਰਕ ਚਰਨਾਂ ਨਾਲ ਪਵਿੱਤਰ ਹੋਈ ਧਰਤੀ ਹੈ। ਉਨ੍ਹਾਂ ਕਿਹਾ ਇਸ ਨੂੰ ਗੁਰੂ ਸਾਹਿਬ ਨੇ ਅਬਾਦ ਕੀਤਾ ਤੇ ਇਥੇ ਰੌਣਕਾਂ ਲਗਾਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ:ਸੁਰਿੰਦਰ ਸਿੰਘ, ਮੈਨੇਜਰ ਜਸਵੀਰ ਸਿੰਘ, ਹੈਡ ਗ੍ਰੰਥੀ ਗਿ:ਫੂਲਾ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ, ਜਥੇਦਾਰ ਸੰਤੋਖ ਸਿੰਘ, ਮਾਤਾ ਗੁਰਚਰਨ ਕੌਰ, ਕੁਲਵਿੰਦਰ ਕੌਰ, ਤੇਜਿੰਦਰ ਕੌਰ, ਮਨਜੀਤ ਕੌਰ, ਸੁਰਿੰਦਰਪਾਲ ਕੌਰ, ਹਰਮੀਤ ਕੌਰ ਸਮੇਤ ਸੰਗਤਾਂ ਹਾਜ਼ਰ ਸਨ।

Send this to a friend