ਫ਼ਿਰੋਜ਼ਪੁਰ, 3 ਮਈ (ਪੀ.ਟੀ.)-ਪੰਜਾਬ ਦੇ ਦਸਵੇਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ 75-ਜ਼ੀਰਾ, 76-ਫ਼ਿਰੋਜ਼ਪੁਰ ਸ਼ਹਿਰੀ, 77-ਫ਼ਿਰੋਜ਼ਪੁਰ ਦਿਹਾਤੀ ਤੇ 78-ਗੁਰੂਹਰਸਹਾਏ ਨਾਲ ਸਬੰਧਿਤ ਜ਼ਿਲ੍ਹਾ ਪੱਧਰੀ ਸਥਾਪਿਤ ਕੀਤੇ ਗਏ ਗਿਣਤੀ ਕੇਂਦਰ ਤੇ ਸਟਰਾਂਗ ਰੂਮਾਂ ‘ਚ ਰੱਖੀਆਂ ਗਈਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਵਾਲੀ ਜਗ੍ਹਾ ਦੇਵ ਰਾਜ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ਦਾ ਜ਼ਿਲ੍ਹਾ ਚੋਣ ਅਧਿਕਾਰੀ ਮਨਜੀਤ ਸਿੰਘ ਨਾਰੰਗ ਨੇ ਅਚਨਚੇਤ ਦੌਰਾ ਕੀਤਾ ਗਿਆ, ਜਿਥੇ ਕਿ ਚੋਣ ਕਮਿਸ਼ਨ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੁਆਰਾ ਸਖ਼ਤ ਸੁਰੱਖਿਆ ਕੀਤੀ ਗਈ ਹੈ, ਉਥੇ ਕੇਂਦਰਾਂ ਦੁਆਲੇ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ 24 ਘੰਟੇ ਸਟਰਾਂਗ ਰੂਮਾਂ ਦੀ ਵੀਡੀਓ ਰਿਕਾਡਿੰਗ ਵੀ ਕੀਤੀ ਜਾ ਰਹੀ ਹੈ। ਮਨਜੀਤ
ਸਿੰਘ ਨਾਰੰਗ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕੇ ਫ਼ਿਰੋਜ਼ਪੁਰ ਸ਼ਹਿਰੀ, ਫ਼ਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਅਧੀਨ ਆਉਂਦੇ ਹਨ, ਜਦ ਕਿ ਜ਼ੀਰਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ। ਹਲਕੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ 16 ਮਈ ਨੂੰ ਦੇਵ ਰਾਜ ਟੈਕਨੀਕਲ ਕੈਂਪਸ ਜ਼ੀਰਾ ਰੋਡ ਫ਼ਿਰੋਜ਼ਪੁਰ ਵਿਖੇ ਹੋਵੇਗੀ, ਜਿਥੇ ਇਨ੍ਹਾਂ ਦੀ ਸੁਰੱਖਿਆ ਲਈ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਬਣਾਏ ਗਏ ਹਨ।