ਰੂਪਨਗਰ, 27 ਜੂਨ (ਲਾਡੀ ਖਾਬੜਾ)- ਡਿਪਟੀ ਕਮਿਸ਼ਨਰ, ਡਾ: ਸੁਮੀਤ ਜਾਰੰਗਲ ਨੇ ਕਿਹਾ ਕਿ ਜ਼ਿਲੇ ਅੰਦਰ ਚਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ। ਉਹ ਅੱਜ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀ.) ਦੇ ਮੈਂਬਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਰਹੇ ਸਨ। ਡਿਪਟੀ ਕਮਿਸ਼ਨਰ ਨੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਮੈਂਬਰਾਂ ਵਲੋਂ ਉਠਾਏ ਮਾਮਲਿਆਂ ਨੂੰ ਹੱਲ ਕਰਨ ਲਈ ਜ਼ਿਲਾ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਕਿਸੇ ਵੀ ਭਲਾਈ ਸਕੀਮ ਦਾ ਉਦੇਸ਼ ਸਬੰਧਤ ਨੂੰ ਚੰਗਾ ਜੀਵਨ ਜਿਊਣ ਲਈ ਸਾਜਗਾਰ ਮਾਹੌਲ ਮੁਹੱਈਆ ਕਰਵਾਉਣਾ ਹੈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀ ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਸ੍ਰੀ ਅਨੰਦਪੁਰ ਸਾਹਿਬ ਐਸ.ਡੀ.ਐਮ. ਮੈਡਮ ਕੰਨੂ ਗਰਗ , ਸ੍ਰੀ ਚਮਕੌਰ ਸਾਹਿਬ ਐਸ.ਡੀ.ਐਮ. ਸ਼੍ਰੀ ਮਨਮਕਮਲ ਸਿੰਘ ਚਾਹਲ ,ਰੂਪਨਗਰ ਐਸ.ਡੀ.ਐਮ. ਸ਼੍ਰੀਮਤੀ ਹਰਜੋਤ ਕੌਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਜਲ ਸਪਲਾਈ ਤੇ ਸੈਨੀਟੇਸ਼ਨ ਦੇ ਰੂਪਨਗਰ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, , ਜ਼ਿਲਾ ਕੰਟਰੋਲਰ ਖੁਰਾਕ ਸਪਲਾਈ ਤੇ ਖ਼ਪਤਕਾਰ ਮਾਮਲ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਜੀ.ਓ.ਜੀ. ਜ਼ਿਲਾ ਹੈੱਡ ਕਰਨਲ ਆਦਿ ਤੋਂ ਇਲਾਵਾ ਜੀ.ਓ.ਜੀ. ਦੇ ਵੱਖ-ਵੱਖ ਪਿੰਡਾਂ ਦੇ ਸਾਬਕਾ ਫੌਜੀ ਵਾਲੰਟੀਅਰ ਅਫ਼ਸਰਾਂ ਨੇ ਸ਼ਮੂਲੀਅਤ ਕੀਤੀ।