Skip to content
Independent perspectives. Global stories.
BREAKING

ਪਾਕਿ ਵੱਲੋਂ ਆਏ ਲੂਣ ਦੇ ਟਰੱਕ ‘ਚੋਂ 2700 ਕਰੋੜ ਦੀ ਹੈਰੋਇਨ ਬਰਾਮਦ

Share this story

52 ਕਿੱਲੋ ਹੋਰ ਮਿਸ਼ਰਤ ਨਸ਼ਾ ਵੀ ਮਿਲਿਆ – ਲੂਣ ਮੰਗਵਾਉਣ ਵਾਲਾ ਵਪਾਰੀ ਗ੍ਰਿਫ਼ਤਾਰ

ਅੰਮ੍ਰਿਤਸਰ, 30 ਜੂਨ- ਪਾਕਿਸਤਾਨ ਤੋਂ ਲੂਣ ਦੇ ਟਰੱਕ ਵਿੱਚ ਲੁਕੋ ਕੇ ਭਾਰਤ ਲਿਆਂਦੀ ਕੁੱਲ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਕਸਟਮ ਵਿਭਾਗ ਵੱਲੋਂ ਹੈਰੋਇਨ ਤੋਂ ਇਲਾਵਾ 52 ਕਿੱਲੋ ਮਿਸ਼ਰਤ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ। ਕਸਟਮ ਵਿਭਾਗ ਦੇ ਕਮਿਸ਼ਨਰ ਦੀਪਕ ਕੁਮਾਰ ਗੁਪਤਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਟਰੱਕ ਵਿੱਚ 600 ਬੋਰੀਆਂ ਨਮਕ ਲੱਦਿਆ ਹੋਇਆ ਸੀ। ਲੱਦੇ ਮਾਲ ਵਿੱਚੋਂ 15 ਬੋਰੀਆਂ ਵਿੱਚ ਇਹ ਨਸ਼ਾ ਭਰਿਆ ਹੋਇਆ ਸੀ। ਇਸ ਲੂਣ ਨੂੰ ਮੰਗਵਾਉਣ ਵਾਲੇ ਵਪਾਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਮਾਸਟਰਮਾਈਂਡ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਬੀਤੀ ਰਾਤ ਤੋਂ ਹੀ ਨਸ਼ੇ ਦੀ ਇਸ ਵੱਡੀ ਖੇਪ ਬਰਾਮਦ ਹੋਣ ਦੀ ਜਾਣਕਾਰੀ ਆਉਣੀ ਸ਼ੁਰੂ ਹੋ ਗਈ ਸੀ, ਪਰ ਉਦੋਂ 30 ਕਿੱਲੋ ਨਸ਼ਾ ਬਰਾਮਦ ਹੋਣ ਦੀ ਖ਼ਬਰ ਸੀ। ਬਾਅਦ ਵਿੱਚ 100 ਕਿੱਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਵੀ ਆਈ ਸੀ, ਪਰ ਦੇਰ ਰਾਤ ਤੱਕ ਜਾਂਚ ਜਾਰੀ ਹੋਣ ਕਾਰਨ ਸਹੀ ਅੰਕੜੇ ਬਾਰੇ ਪਤਾ ਨਹੀਂ ਸੀ ਲੱਗ ਸਕਿਆ। ਅੰਤ ਵਿੱਚ ਇਸ ਹੈਰੋਇਨ ਦਾ ਵਜ਼ਨ 532 ਕਿੱਲੋ ਨਿੱਕਲਿਆ। ਕਸਟਮ ਵਿਭਾਗ ਹੁਣ ਹੈਰੋਇਨ ਨਾਲ ਫੜੇ 52 ਕਿੱਲੋ ਦੇ ਸ਼ੱਕੀ ਪਦਾਰਥ ਨੂੰ ਜਾਂਚਣ ਲਈ ਲੈਬੋਰਟਰੀ ਭੇਜੇਗਾ। ਕਸਟਮ ਵਿਭਾਗ ਨੇ ਇਸ ਮਾਮਲੇ ਨੂੰ ਪਾਕਿਸਤਾਨੀ ਅਧਿਕਾਰੀਆਂ ਦੀ ਨਾਕਾਮੀ ਦੱਸਿਆ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਨਸ਼ਾ ਸਿੱਧੇ ਰੂਪ ਵਿੱਚ ਹੀ ਵਪਾਰਕ ਲਾਂਘੇ ਰਾਹੀਂ ਭੇਜਿਆ ਜਾ ਰਿਹਾ ਸੀ।

WRITTEN BY