ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗਰੇਵਾਲ ਨੂੰ ਸਦਮਾ-ਸਹੁਰੇ ਦਾ ਦਿਹਾਂਤ-ਭੋਗ 8 ਨੂੰ

ਜਗਰਾਉਂ, 4 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਸਹੁਰਾ ਸਾਹਿਬ ਡਾ: ਜੋਗਿੰਦਰ ਸਿੰਘ ਅਕਾਲ ਚਲਾਣਾ ਕਰ ਗਏ। ਸਵ: ਡਾ: ਜੋਗਿੰਦਰ ਸਿੰਘ ਲੰਬਾ ਸਮਾਂ ਡਾਕਟਰੀ ਪੇਸ਼ੇ ‘ਚ ਸੇਵਾ ਨਿਭਾ ਕੇ 88 ਸਾਲ ਦੀ ਉਮਰ ਭੋਗ ਕੇ ਮੋਹਾਲੀ ਵਿਖੇ ਆਪਣੀ ਆਖਰੀ ਸਵਾਸ ਤਿਆਗੇ। ਉਹ ਆਪਣੇ ਪਿੱਛੇ ਆਪਣੀ ਪੁੱਤਰੀ ਹਰਪਿੰਦਰ ਕੌਰ (ਪਤਨੀ ਭਾਈ ਗੁਰਚਰਨ ਸਿੰਘ ਗਰੇਵਾਲ), ਦੋਹਤੇ ਤੇ ਦੋਹਤੀਆਂ ਅਤੇ ਰਿਸ਼ਤੇਦਾਰਾਂ ਨੂੰ ਛੱਡ ਕੇ ਸਦੀਵੀਂ ਵਿਛੋੜਾ ਦੇ ਗਏ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਵ: ਡਾ: ਜੋਗਿੰਦਰ ਸਿੰਘ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ, ਫੇਸ 5 ਮੋਹਾਲੀ ਵਿਖੇ 8 ਜੁਲਾਈ ਦਿਨ ਸੋਮਵਾਰ ਨੂੰ 12 ਵਜੇ ਤੋਂ 1 ਵਜੇ ਤੱਕ ਹੋਵੇਗੀ। ਇਸ ਦੁੱਖ ਦੀ ਘੜੀ ‘ਚ ਭਾਈ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਗੋਵਾਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਪੰਜਾਬ ਟਾਇਮਜ਼ ਦੇ ਮੁੱਖ ਸੰਪਾਦਕ ਸ. ਬਲਜੀਤ ਸਿੰਘ ਬਰਾੜ ਤੋਂ ਇਲਾਵਾ ਸਾਬਕਾ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਵਿਧਾਇਕ ਐਸ. ਆਰ. ਕਲੇਰ, ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਤੇ ਸਾਬਕਾ ਚੇਅਰਮੈਨ ਜੱਥੇਦਾਰ ਹਰਸੁਰਿੰਦਰ ਸਿੰਘ ਗਿੱਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

Send this to a friend