ਮੁੰਬਈ, 4 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਰਾਹੁਲ ਗਾਂਧੀ ਨੂੰ ਅੱਜ ਮਾਣਹਾਨੀ ਮਾਮਲੇ ‘ਚ ਪੇਸ਼ ਮੁੰਬਈ ਦੀ ਸ਼ਿਵਾੜੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ 15000 ਰੁਪਏ ਦੇ ਬੇਲ ਬਾਂਡ ‘ਤੇ ਜ਼ਮਾਨਤ ਮਿਲੀ ਹੈ। ਰਾਹੁਲ ਗਾਂਧੀ ਵੱਲੋਂ ਸਾਬਕਾ ਸੰਸਦ ਮੈਂਬਰ ਇਕਨਾਥ ਗਾਇਕਵਾੜ ਨੇ ਬੇਲ ਬਾਂਡ ਭਰਿਆ। ਦਰਅਸਲ ਰਾਹੁਲ ‘ਤੇ ਦੋਸ਼ ਹਨ ਕਿ ਉਨ੍ਹਾਂ ਨੇ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਨੂੰ ਭਾਜਪਾ ਤੇ ਆਰ.ਐੱਸ.ਐੱਸ. ਦੀ ਵਿਚਾਰਧਾਰਾ ਨਾਲ ਜੋੜਿਆ ਸੀ। ਦੱਸ ਦੇਈਏ ਕਿ ਰਾਹੁਲ ਗਾਂਧੀ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ‘ਤੇ ਸਾਹਮਣੇ ਆਏ ਹਨ।