May 27, 2026 1:25 am

ਸੜਕ ਹਾਦਸੇ ’ਚ 5 ਨੌਜਵਾਨਾਂ ਦੀ ਮੌਤ

ਅੰਮ੍ਰਿਤਸਰ, 5 ਮਈ (ਮਨਿੰਦਰ ਗੋਰੀ)- ਅੰਮ੍ਰਿਤਸਰ ’ਚ ਕਿਚਲੂ ਚੌਂਕ ’ਤੇ ਬਣੇ ਨਵੇਂ ਫਲਾਈਓਵਰ ’ਤੇ ਹੋਏ ਇਕ ਸੜਕ ਹਾਦਸੇ ’ਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਫਲਾਈਓਵਰ ਦੇ ਖ਼ਤਮ ਹੁੰਦਿਆਂ ਤਿੱਖੇ ਮੋੜ ’ਤੇ ਕਾਰ ਕਾਬੂ ਤੋਂ ਬਾਹਰ ਹੋ ਗਈ ਤੇ ਇਹ ਹਾਦਸਾ ਵਾਪਰ ਗਿਆ। ਅੱਖੀਂ ਵੇਖਣ ਵਾਲਿਆਂ ਦਾ ਕਹਿਣਾ ਹੈ ਕਾਰ ਹਵਾ ’ਚ ਘੁੰਮਦੀ ਹੋਈ ਜ਼ਮੀਨ ’ਤੇ ਡਿੱਗੀ। ਇਸ ਕਾਰ ’ਚ ਸਵਾਰ ਪੰਜੇ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਖਤਰਨਾਕ ਸੀ ਕਿ ਕਾਰ ਦੇ ਚਿੱਥੜੇ ਉੱਡ ਗਏ। ਹਾਦਸੇ ਦੇ ਸ਼ਿਕਾਰ ਇਨ੍ਹਾਂ ਸਾਰਿਆਂ ਨੌਜਵਾਨਾਂ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਅੰਮ੍ਰਿਤਸਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਕੁਝ ਲੋਕਾਂ ਦੀ ਮਦਦ ਨਾਲ ਮ੍ਰਿਤਕਾਂ ਨੂੰ ਸਖ਼ਤ ਮਿਹਨਤ ਤੋਂ ਬਾਅਦ ਕਾਰ ‘ਚੋਂ ਬਾਹਰ ਕੱਢਿਆ ਗਿਆ।

Send this to a friend