ਮੁੱਖ ਮੰਤਰੀ ਵੱਲੋਂ ਪੰਜਾਬ ਦੇ ਖ਼ਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ

18 ਵੱਡੇ ਖ਼ਿਡਾਰੀਆਂ ਸਮੇਤ ਕੁੱਲ 99 ਖ਼ਿਡਾਰੀਆਂ ਹੋਏ ਸਨਮਾਨਿਤ

ਚੰਡੀਗੜ੍ਹ, 9 ਜੁਲਾਈ- ਖੇਡ ਜਗਤ ‘ਚ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਵੱਡੇ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀ ਸ਼ਾਨ ਬਣੇ 18 ਵੱਡੇ ਖਿਡਾਰੀਆਂ ਸਣੇ ਕੁੱਲ 99 ਖਿਡਾਰੀਆਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਹੈ। ਇਹ ਸਨਮਾਨ ਹਾਸਲ ਕਰਨ ਵਾਲਿਆਂ ‘ਚੋਂ 18 ਅਜਿਹੇ ਖਿਡਾਰੀ ਹਨ, ਜਿਨ੍ਹਾਂ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਵਿਸ਼ਵ ਪੱਧਰ ‘ਤੇ ਚਮਕਾਇਆ ਹੈ ਪਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਸ਼ੁਰੂਆਤ 1978 ਵਿੱਚ ਹੋਣ ਕਰਕੇ ਇਨ੍ਹਾਂ ਖਿਡਾਰੀਆਂ ਨੂੰ ਹੁਣ ਤੱਕ ਸੂਬੇ ਦਾ ਸਰਵਉੱਚ ਖੇਡ ਸਨਮਾਨ ਨਹੀਂ ਮਿਲਿਆ, ਕਿਉਂਕਿ ਇਨ੍ਹਾਂ ਨੇ 1978 ਤੋਂ ਪਹਿਲਾਂ ਸੂਬੇ ਅਤੇ ਦੇਸ਼ ਲਈ ਪ੍ਰਾਪਤੀਆਂ ਹਾਸਲ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਖੇਡਾਂ ਅਤੇ ਖਿਡਾਰੀਆਂ ਲਈ ਪਿਆਰ ਅਤੇ ਸਤਿਕਾਰ ਹੈ ਕਿ ਉਨ੍ਹਾਂ ਨੇ ਪੁਰਾਣੇ ਖਿਡਾਰੀਆਂ ਨੂੰ ਖੇਡ ਐਵਾਰਡ ਦੇਣ ਲਈ ਖੇਡ ਨੀਤੀ ਵਿੱਚ ਸੋਧ ਕੀਤੀ ਹੈ। ਐਵਾਰਡ ਹਾਸਲ ਕਰਨ ਵਾਲੇ ਇਨ੍ਹਾਂ ਖਿਡਾਰੀਆਂ ਵਿੱਚ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ, ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਦੇ ਚੈਂਪੀਅਨ ਮਿਲਖਾ ਸਿੰਘ, ਏਸ਼ੀਆ ਦੇ ਸਰਵੋਤਮ ਅਥਲੀਟ ਬਣੇ ਗੁਰਬਚਨ ਸਿੰਘ ਰੰਧਾਵਾ, ਭਾਰਤ ਨੂੰ ਇਕਲੌਤਾ ਹਾਕੀ ਵਿਸ਼ਵ ਕੱਪ ਜਿਤਾਉਣ ਵਾਲੇ ਕਪਤਾਨ ਅਜੀਤ ਪਾਲ ਸਿੰਘ, ਭਾਰਤੀ ਕ੍ਰਿਕਟ ਦੇ ਚੋਟੀ ਦੇ ਸਪਿੰਨਰ ਬਿਸ਼ਨ ਸਿੰਘ ਬੇਦੀ, ਏਸ਼ਿਆਈ ਖੇਡਾਂ ਵਿੱਚ ਪਹਿਲੀ ਸੋਨ ਤਮਗਾ ਭਾਰਤੀ ਮਹਿਲਾ ਅਥਲੀਟ ਕਮਲਜੀਤ ਕੌਰ ਸੰਧੂ ਪ੍ਰਮੁੱਖ ਹਨ। ਇਸ ਤੋਂ ਇਲਾਵਾ ਬ੍ਰਿਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ ਤੇ ਹਰਭਜਨ ਸਿੰਘ ਸ਼ਾਮਿਲ ਹਨ ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ੍ਰੀ ਜਾਂ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ। ਉਕਤ 18 ਖਿਡਾਰੀਆਂ ਤੋਂ ਇਲਾਵਾ 81 ਹੋਰ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਜਿਨ੍ਹਾਂ ਨੇ ਸਾਲ 2011 ਤੋਂ 2018 ਤੱਕ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਪ੍ਰਾਪਤੀਆਂ ਕੀਤੀਆਂ। ਇਨ੍ਹਾਂ ਵਿੱਚ ਇਨ੍ਹਾਂ ਸਾਲਾਂ ਦੌਰਾਨ ਅਰਜੁਨ ਐਵਾਰਡ ਹਾਸਲ ਕਰਨ ਵਾਲੇ ਪੰਜਾਬ ਦੇ ਖਿਡਾਰੀ ਵੀ ਸ਼ਾਮਿਲ ਹਨ। ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਵਿੱਚ ਸਾਲ 2011 ਲਈ 15 ਖਿਡਾਰੀਆਂ ਰਾਜਪਾਲ ਸਿੰਘ, ਰਾਜਿੰਦਰ ਸਿੰਘ ਰਹੇਲੂ, ਹਿਨਾ ਸਿੱਧੂ, ਮਨਦੀਪ ਕੌਰ, ਗਗਨਦੀਪ ਕੌਰ, ਦਿਲਾਵਰ ਸਿੰਘ, ਕੁਲਜੀਤ ਸਿੰਘ, ਜਗਦੀਪ ਸਿੰਘ, ਕੋਮਲਪ੍ਰੀਤ ਸ਼ੁਕਲਾ, ਰਵੀਪਾਲ, ਰਣਜੀਤ ਕੌਰ, ਮਨਕਿਰਨ ਕੌਰ, ਗੁਰਚੰਦ ਸਿੰਘ, ਹਰਦੀਪ ਸਿੰਘ ਮਨਜੀਤ ਸਿੰਘ, ਸਾਲ 2012 ਲਈ 14 ਖਿਡਾਰੀਆਂ ਨਵਪ੍ਰੀਤ ਕੌਰ, ਸੁਨੀਤਾ ਰਾਣੀ, ਗੁਰਿੰਦਰ ਸਿੰਘ, ਅੰਮ੍ਰਿਤ ਸਿੰਘ, ਸ਼ੰਮੀਪ੍ਰੀਤ ਕੌਰ, ਕਿਰਨਜੀਤ ਕੌਰ, ਰਾਜਵੰਤ ਕੌਰ, ਸਰਵਨਜੀਤ ਸਿੰਘ, ਸਾਹਿਲ ਪਠਾਣੀਆ, ਜਸ਼ਨਦੀਪ ਸਿੰਘ, ਲਖਬੀਰ ਕੌਰ, ਨਵਜੋਤ ਕੌਰ, ਰਣਜੀਤ ਸਿੰਘ ਤੇ ਮਹਾਂਬੀਰ ਸਿੰਘ, ਸਾਲ 2013 ਲਈ 5 ਖਿਡਾਰੀਆਂ ਮਨਦੀਪ ਕੌਰ, ਅਮਨਦੀਪ ਕੌਰ, ਸਪਨਾ ਦੱਤਾ, ਸਮਿਤ ਸਿੰਘ ਤੇ ਤ੍ਰਿਪਤਪਾਲ ਸਿੰਘ, ਸਾਲ 2014 ਲਈ 5 ਖਿਡਾਰੀਆਂ ਦਵਿੰਦਰ ਸਿੰਘ, ਗੁਰਬਾਜ਼ ਸਿੰਘ, ਜਾਸਮੀਨ, ਮਨਦੀਪ ਸਿੰਘ ਤੇ ਬਲਜੀਤ ਸਿੰੰਘ ਸ਼ਾਮਿਲ ਹਨ।

Send this to a friend