ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 29 ਤੋਂ : ਸੁਖਪ੍ਰੀਤ ਸਿੰਘ ਸਿੱਧੂ

ਬਠਿੰਡਾ, 10 ਜੁਲਾਈ (ਗੁਰਮੀਤ ਸੇਮਾ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਿਸ਼ਨ ਅਧੀਨ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਅੰਦਰ 28, 29 ਅਤੇ 30 ਜੁਲਾਈ ਨੂੰ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨ੍ਹਾਂ ਖੇਡਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਲੜਕੇ ਅਤੇ ਲੜਕੀਆਂ ਦੇ ਅੰਡਰ 14, 18 ਅਤੇ 25 ਵਰਗ ਦੇ ਮੁਕਾਬਲੇ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ‘ਤੇ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਇਨ੍ਹਾਂ ਖੇਡਾਂ ਨੂੰ ਨੇਪਰੇ ਚੜ੍ਹਾਉਣ ਲਈ ਲੋੜੀਂਦੇ ਆਦੇਸ਼ ਵੀ ਦਿੱਤੇ।

Send this to a friend