ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਨਵੀਂ ਦਿੱਲੀ, 10 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕਰਨਾਟਕ ‘ਚ ਚੱਲ ਰਿਹਾ ਸਿਆਸੀ ਸੰਕਟ ਬੁੱਧਵਾਰ ਨੂੰ ਉਸ ਸਮੇਂ ਸੁਪਰੀਮ ਕੋਰਟ ਪਹੁੰਚ ਗਿਆ, ਜਦੋਂ ਕਾਂਗਰਸ ਅਤੇ ਜਨਤਾ ਦਲ (ਐੱਸ) ਦੇ 10 ਬਾਗੀ ਵਿਧਾਇਕਾਂ ਨੇ ਸੁਪਰੀਮ ਕੋਰਟ ‘ਚ ਇੱਕ ਪਟੀਸ਼ਨ ਦਾਇਰ ਕੀਤੀ। ਇਨ੍ਹਾਂ ਵਿਧਾਇਕਾਂ ਨੇ ਪਟੀਸ਼ਨ ਵਿੱਚ ਵਿਧਾਨ ਸਭਾ ਸਪੀਕਰ ‘ਤੇ ਜਾਣ ਬੁੱਝ ਕੇ ਉਨ੍ਹਾਂ ਦੇ ਅਸਤੀਫ਼ੇ ਸਵੀਕਾਰ ਨਹੀਂ ਕਰਨ ਦਾ ਦੋਸ਼ ਲਗਾਇਆ ਹੈ। ਚੀਫ ਜਸਟਿਸ ਰੰਜਨ ਗੋਗੋਈ, ਜੱਜ ਦੀਪਕ ਗੁਪਤਾ ਅਤੇ ਜੱਜ ਅਨਿਰੁਧ ਬੋਸ ਦੀ ਬੈਂਚ ਦੇ ਸਾਹਮਣੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ਇਨ੍ਹਾਂ ਵਿਧਾਇਕਾਂ ਦੀ ਪਟੀਸ਼ਨ ਦਾ ਜ਼ਿਕਰ ਕੀਤਾ ਅਤੇ ਇਸ ਨੂੰ ਜਲਦ ਸੂਚੀਬੱਧ ਕਰਨ ਦੀ ਅਪੀਲ ਕੀਤੀ। ਬੈਂਚ ਨੇ ਮੁਕੁਲ ਰੋਹਤਗੀ ਨੂੰ ਭਰੋਸਾ ਦਿਵਾਇਆ ਕਿ ਉਹ ਇਹ ਦੇਖੇਗੀ ਕਿ ਕੀ ਜਲਦ ਸੁਣਵਾਈ ਲਈ ਇਹ ਪਟੀਸ਼ਨ ਕੱਲ ਯਾਨੀ ਵੀਰਵਾਰ ਨੂੰ ਸੂਚੀਬੱਧ ਕੀਤੀ ਜਾ ਸਕਦੀ ਹੈ।

Send this to a friend