ਜਲ ਸ਼ਕਤੀ ਅਭਿਆਨ ਤਹਿਤ ਆਮ ਲੋਕਾਂ ਦੀ ਸ਼ਮੂਲੀਅਤ ਬਣਾਈ ਜਾਵੇ ਯਕੀਨੀ

ਰੂਪਨਗਰ, 12 ਜੁਲਾਈ (ਲਾਡੀ ਖਾਬੜਾ)- ਮੁਲਕ ਅੰਦਰ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਜਲ ਸ਼ਕਤੀ ਅਭਿਆਨ’ ਤਹਿਤ ਜ਼ਿਲੇ ਅੰਦਰ ਕੀਤੇ ਜਾ ਰਹੇ ਕਾਰਜਾਂ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੈਂਡ ਐਂਡ ਡਿਵੈਲਮੈਂਟ ਅਫ਼ਸਰ ਨਵੀਂ ਦਿੱਲੀ ਸ਼੍ਰੀ ਅਮਿਤ ਕਟਾਰੀਆ ਆਈ. ਏ. ਐੱਸ. ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਣੀ ਦੀ ਬੱਚਤ ਤੇ ਸੰਭਾਲ ਲਈ ਵੱਧ ਤੋਂ ਵੱਧ ਸਰੋਤਾਂ ਦੀ ਤਲਾਸ ਕੀਤੀ ਜਾਵੇ।ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋ ਪਾਣੀ ਦੇ ਡਿੱਗਦੇ ਮਿਆਰ ਨੂੰ ਉੱਚਾ ਚੁੱਕਣ ਲਈ ਲੋੜੀਂਦੇ ਸੁਝਾਅ ਵੀ ਲਏ ਗਏ। ਉਨਾਂ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਇਸ ਅਭਿਆਨ ਤਹਿਤ ਕੀਤੇ ਗਏ ਕਾਰਜਾਂ ਦੀ ਤਸਵੀਰਾਂ ਸਮੇਤ ਰਿਪੋਰਟ ਤਿਆਰ ਕੀਤੀ ਜਾਵੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਗੁਜਰਾਲ , ਐੱਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਸ਼੍ਰੀ ਮੰਨ ਕਮਲ ਸਿੰਘ , ਐੱਸ. ਡੀ. ਐਮ. ਰੂਪਨਗਰ ਸ਼੍ਰੀਮਤੀ ਹਰਜੋਤ ਕੌਰ, ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Send this to a friend