ਭੋਗਪੁਰ, 14 ਜੁਲਾਈ (ਹਰਨਾਮ ਦਾਸ ਚੋਪੜਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਲੰਬੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਵਜ਼ਾਰਤ ‘ਚੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਰਾਹੁਲ ਗਾਂਧੀ ਨੂੰ ਭੇਜੇ ਗਏ ਅਸਤੀਫੇ ਦੀ ਲਿਖਤ ਵੀ ਪੋਸਟ ਕੀਤੀ ਹੈ। ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਲੰਘੀਂ 10 ਨੂੰ ਹੀ ਪੰਜਾਬ ਕੈਬਨਿਟ ‘ਚੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ। ਨਵਜੋਤ ਸਿੱਧੂ ਨੇ ਇਹ ਵੀ ਆਖਿਆ ਹੈ ਕਿ ਉਹ ਜਲਦ ਹੀ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜਣਗੇ।ਨਵਜੋਤ ਸਿੰਘ ਸਿੱਧੂ ਦੇ ਇਸ ਅਸਤੀਫੇ ਤੇ ਬੀਬੀ ਜਗੀਰ ਕੌਰ ਵੱਲੋਂ ਪਲਟਵਾਰ ਕਰਦੇ ਹੋਏ ਕਿਹਾ ਗਿਆ ਕਿ ਸਿੱਧੂ ਦਾ ਅਸਤੀਫ਼ਾ ਇੱਕ ਸਿਆਸੀ ਡਰਾਮਾ ਹੈ, ਇਸ ਤੋਂ ਵੱਧ ਕੁਝ ਵੀ ਨਹੀਂ ਕਿਉਂਕਿ ਉਸ ਨੂੰ ਇੰਨਾ ਹੀ ਨਹੀਂ ਪਤਾ ਕਿ ਅਸਤੀਫ਼ਾ ਕਿਸ ਨੂੰ ਦੇਣਾ ਹੁੰਦਾ ਹੈ ਅਤੇ ਕਿਸ ਪ੍ਰਕਿਰਿਆ ਵਿੱਚ ਦੇਣਾ ਹੁੰਦਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇ ਸਿੱਧੂ ਨੇ ਅਸਤੀਫਾ ਦੇਣਾ ਹੈ ਤਾਂ ਗਵਰਨਰ ਸਾਹਿਬ ਨੂੰ ਦਵੇ ਜਿੰਨਾ ਚਿਰ ਉਹ ਗਵਰਨਰ ਨੂੰ ਅਸਤੀਫਾ ਨਹੀਂ ਦਿੰਦਾ ਉਨ੍ਹਾਂ ਚਿਰ ਇਹ ਇੱਕ ਸਿਆਸੀ ਡਰਾਮਾ ਹੈ ਇਸ ਤੋਂ ਵੱਧ ਕੁਝ ਵੀ ਨਹੀਂ