ਐਸਵਾਈਐਲ ਸੂਬੇ ਦੀ ਜੀਵਨ ਰੇਖਾ : ਮੁੱਖ ਮੰਤਰੀ ਹਰਿਆਣਾ

ਚੰਡੀਗੜ, 15 ਜੁਲਾਈ (ਨਾਗਪਾਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਐਸਵਾਈਐਲ ਸੂਬੇ ਦੀ ਜੀਵਨ ਰੇਖਾ ਹੈ ਅਤੇ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਦਾ ਹਕ ਲੈ ਕੇ ਰਹੇਗਾ। ਕਲ ਦੇਰ ਸ਼ਾਮ ਸੋਨੀਪਤ ਵਿਚ ਆਯੋਜਿਤ ਇਕ ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਕਿਸ਼ਾਊ ਤੇ ਲਖਵਾਹਰ ਸਰੀਖੀ ਨਵੀਂ ਬੰਨ ਪਰਿਯੋਜਨਾਵਾਂ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਪਾਣੀ ਦੀ ਕਰੀਬ 47 ਫੀਸਦੀ ਲੋਂੜ ਪੂਰੀ ਹੋਵੇਗੀ। ਉਨਾਂ ਨੇ ਕਿਹਾ ਕਿ ਉਹ ਹਰਿਆਣਾ ਨੂੰ ਦੇਸ਼ ਵਿਚ ਸੱਭ ਤੋਂ ਅੱਗੇ ਲੈ ਜਾਣ ਲਈ ਯਤਨਸ਼ੀਲ ਹਨ। ਇਸ ਲਈ ਯੋਜਨਾ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ। ਸੂਬੇ ਦੇ ਸਾਰੇ ਪਰਿਵਾਰਾਂ ਦਾ ਹਰ ਤਰਾਂ ਦਾ ਆਂਕੜਾ ਜੁਟਾਇਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਅਧਿਕਾਰੀਆਂ ਕੋਲ ਜਾਣ ਦੀ ਲੋਂੜ ਨਹੀਂ ਪਏਗੀ, ਸਗੋਂ ਆਂਕੜਿਆਂ ਦੇ ਆਧਾਰ ‘ਤੇ ਅਧਿਕਾਰੀ ਖੁਦ ਘਰ-ਘਰ ਜਾ ਕੇ ਲੋਕਾਂ ਦੀ ਲੋਂੜਾਂ ਪੂਰੀਆਂ ਕਰਨਗੇ।

Send this to a friend