April 23, 2026 2:03 am

ਬਾਬਾ ਅਵਤਾਰ ਸਿੰਘ ਦੀ ਅਗਵਾਈ ਹੇਠ ਪੁੰਨਿਆ ਦਾ ਦਿਹਾੜਾ ਮਨਾਇਆ

ਡੇਰਾ ਬਾਬਾ ਨਾਨਕ, 16 ਜੁਲਾਈ- ਸਥਾਨਕ ਕਸਬੇ ਦੇ ਮੁਹੱਲਾ ਚੋਲਾ ਵਿਖੇ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਗੱਦੀ ਨਸ਼ੀਨ ਮਹੰਤ ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਅੱਜ ਪੁੰਨਿਆਂ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਆਪਣੀ ਹਾਜਰੀ ਲਗਵਾਈ। ਇਸ ਮੌਕੇ ਪਹਿਲਾਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਹਜੂਰੀ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਰਸ਼ਭਿੰਨਾ ਕਥਾ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰਸ਼ਬਦ ਨਾਲ ਜੋੜਿਆ ਗਿਆ। ਇਸ ਮੌਕੇ ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲਿਆਂ ਵੱਲੋਂ ਵੱਲੋਂ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਗਾਇਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਬਾਬਾ ਅਵਤਾਰ ਸਿੰਘ ਬੇਦੀ ਵੱਲੋਂ ਸਮੂਹ ਸੰੰਗਤਾਂ ਨੂੰ ਗੁਰ ਪੂਰਨਿਮਾ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਬਾਬਾ ਜੀ ਨੇ ਸੰਗਤਾਂ ਨੂੰ ਗੁਰੂਆਂ ਦੁਆਰਾ ਦਿੱਤੇ ਗਏ ਉਪਦੇਸ਼ ਅਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਆ ਅਤੇ ਕਿਹਾ ਕਿ ਗੁਰਬਾਣੀ ਮਨੁੱਖ ਦਾ ਮਾਰਗ ਦਰਸ਼ਨ ਕਰਦੀ ਹੈ ਅਤੇ ਜਿਹੜਾ ਮਨੁੱਖ ਗੁਰਬਾਣੀ ਦਾ ਉਚਾਰਨ ਕਰਦਾ ਹੈ ਉਸ ਦਾ ਜੀਵਨ ਸਫਲ ਹੋ ਜਾਂਦਾ ਹੈ। ਉਨਾਂ ਕਿਹਾ ਕਿ ਨਾਮ ਸਿਮਰਨ ਕਰਨ ਨਾਲ ਮਨੁੱਖ ਦੀ ਆਤਮਾ ਪਵਿੱਤਰ ਹੋ ਜਾਂਦੀ ਹੈ । ਉਨਾਂ ਕਿਹਾ ਕਿ ਅੱਜ ਸਮਾਜ ਵਿਚ ਫੈਲ ਰਹੀਆਂ ਕੁਰੀਤੀਆਂ ਚਿੰਤਾ ਦਾ ਵਿਸ਼ਾ ਹੈ ਅਤੇ ਸਾਨ|ੂੰ ਸਾਰਿਆਂ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਤੋਂ ਸੇਧ ਲੈ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

Send this to a friend