ਲੁਧਿਆਣਾ, 16 ਜੁਲਾਈ (ਅਮਰ ਸਿੰਘ ਲਾਡੋਵਾਲ)- ਜ਼ਿਲ੍ਹਾ ਲੁਧਿਆਣਾ ਵਿੱਚ ਕਾਰਜਸ਼ੀਲ ਸਾਰੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਮੇਲ) ਦੀ ਮੀਟਿੰਗ ਸਿਵਲ ਸਰਜਨ ਦਫ਼ਤਰ (ਅਨੈਕਸੀ) ਵਿਖੇ ਸਿਵਲ ਸਰਜਨ ਲੁਧਿਆਣਾ ਸ੍ਰੀ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵੈਕਟਰ ਬੋਰਨ ਬੀਮਾਰੀਆਂ ਜਿਵੇਂਕਿ ਮਲੇਰੀਆ, ਡੇਂਗੂ, ਚਿਕਨਗੁਨੀਆਂ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸਿਵਲ ਸਰਜਨ ਵੱਲੋਂ ਮਹੀਨਾ ਜੁਲਾਈ ਨੂੰ ਬਤੌਰ ਐਂਟੀ ਡੇਂਗੂ ਮਹੀਨਾ ਮਨਾਉਣ ਬਾਰੇ ਵੀ ਕਿਹਾ ਗਿਆ। ਮਲੇਰੀਆ ਨੂੰ 2020 ਤੱਕ ਪੂਰੀ ਤਰਾਂ ਕਰਨ ਲਈ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ ਗਿਆ। ਆਪਣੇ ਏਰੀਏ ਦੇ ਅੰਦਰ ਪੈਂਦੀਆਂ ਸਾਰੀਆਂ ਸੰਸਥਾਵਾਂ ਸਰਕਾਰੀ ਅਤੇ ਪ੍ਰਾਈਵੇਟ ਵਿੱਚ ਬਿਮਾਰੀਆਂ ਤੋਂ ਬਚਾਓ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ।ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਜ਼ਿਲਾ ਐਪੀਡੀਮੋਲੋਜਿਸਟ ਡਾ. ਰਮੇਸ਼ ਕੁਮਾਰ ਦੇ ਫੋਨ ਨੰ. 9855716180 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।