April 22, 2026 6:19 am

ਨਰਕ ਤੋਂ ਭੈੜੀ ਜ਼ਿੰਦਗੀ ਭੋਗਣ ਲਈ ਮਜ਼ਬੂਰ ਹਨ ਸ਼ਹਿਰ ਵਾਸੀ : ਰਾਣਾ ਗਿੱਲ

ਖਰੜ, 17 ਜੁਲਾਈ (ਹਰਵਿੰਦਰ ਮਹਿਰਾ)- ਲੱਗਪੱਗ ਡੇਢ ਸਾਲ ਤੋਂ ਚੱਲ ਰਹੇ ਓਵਰਬ੍ਰਿਜ਼ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਰਣਜੀਤ ਸਿੰਘ ਗਿੱਲ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਮੁੱਖ ਸੇਵਾਦਾਰ ਹਲਕਾ ਖਰੜ ਨੇ ਅੱਜ ਵਿਸ਼ੇਸ਼ ਮਿਲਣੀ ਦੌਰਾਨ ਕਿਹਾ ਕਿ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਟ੍ਰੈਫਿਕ ਜਾਮ ਅਤੇ ਖਸਤਾ ਹਾਲ ਵਾਲੀ ਰੋਡ ਤੋਂ ਰੋਜ਼ਾਨਾ ਲੰਘਣਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਬਾਰਿਸ਼ ਦੇ ਦਿਨਾਂ ਵਿੱਚ ਤਾਂ ਇਸ ਰੋਡ ਦੀ ਹਾਲਤ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ, ਜਗ੍ਹਾਂ ਜਗ੍ਹਾਂ ਟੋਇਆ ਵਿੱਚ ਚੀਕਣੀ ਮਿੱਟੀ ਭਰ ਗਈ ਹੈ ਅਤੇ ਕਿਸੇ ਵੀ ਅਣਸੁਖਾਵੀ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਪ੍ਰਸ਼ਾਸ਼ਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਛੇਤੀ ਤੋਂ ਛੇਤੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

Send this to a friend