April 22, 2026 4:43 am

ਆਈ.ਐਫ.ਐਸ. ਵਿਵੇਕ ਕੁਮਾਰ ਪ੍ਰਧਾਨ ਮੰਤਰੀ ਮੋਦੀ ਦੇ ਨਿੱਜੀ ਸਕੱਤਰ ਨਿਯੁਕਤ

ਨਵੀਂ ਦਿੱਲੀ, 19 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਵਿਦੇਸ਼ ਸੇਵਾ (ਆਈ.ਐਫ.ਐਸ.) ਅਧਿਕਾਰੀ ਵਿਵੇਕ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਧਿਕਾਰਕ ਆਦੇਸ਼ ਅਨੁਸਾਰ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਨਿਯੁਕਤੀ ਹੋਈ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਾਲੇ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਕੁਮਾਰ ਨੂੰ ਚਾਰਜ ਦੇਣ ‘ਤੇ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਫਿਲਹਾਲ ਵਿਵੇਕ ਪ੍ਰਧਾਨ ਮੰਤਰੀ ਦੇ ਦਫ਼ਤਰ ‘ਚ ਡਾਇਰੈਕਟਰ ਹਨ। ਅਧਿਕਾਰਕ ਆਦੇਸ਼ ‘ਚ ਕਿਹਾ ਗਿਆ ਹੈ ਕਿ ਕੁਮਾਰ ਦੀ ਨਿਯੁਕਤੀ ਅਹੁਦਾ ਸੰਭਾਲਣ ਦੇ ਦਿਨ ਤੋਂ ਹੀ ਲਾਗੂ ਹੋਵੇਗੀ।

Send this to a friend