ਜਲੰਧਰ, 24 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ 27 ਜੁਲਾਈ ਨੂੰ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੱਢੇ ਜਾ ਰਹੇ ਸ਼ਸਤਰ ਮਾਰਚ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੱਢੇ ਜਾ ਰਹੇ ਸ਼ਸਤਰ ਮਾਰਚ ਲਈ ਸੁਚੱਜੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਸ਼ਸਤਰ ਮਾਰਚ ਸ਼ਹਿਰ ਦੀ ਨਵੀਂ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਵਰਕਸ਼ਾਪ ਚੌਕ, ਪਟੇਲ ਚੌਕ, ਜੇਲ ਚੌਕ ,ਜੋਤੀ ਚੌਕ, ਨਕੋਦਰ ਚੌਕ, ਸ੍ਰੀ ਗੁਰੂ ਰਵਿਦਾਸ ਚੌਕ, ਪ੍ਰਿਥਵੀ ਪਲੇਨਟ ਅਤੇ ਭਾਈ ਜੈਤਾ ਜੀ ਮਾਰਕਿਟ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਦੂਖ ਨਿਵਾਰਣ ਸਾਹਿਬ, ਜੀਟੀਬੀ ਨਗਰ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।