April 23, 2026 10:21 am

ਆਜ਼ਾਦੀ ਦਿਹਾੜੇ ‘ਤੇ ਮੋਦੀ ਸਰਕਾਰ ਕਸ਼ਮੀਰ ‘ਚ ਕਰੇਗੀ ਵੱਡਾ ਐਕਸ਼ਨ

ਸ਼੍ਰੀਨਗਰ, 28 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- 15 ਅਗਸਤ ਤੋਂ ਪਹਿਲਾਂ ਜੰਮੂ ਤੇ ਕਸ਼ਮੀਰ ਵਿੱਚ 10,000 ਵਾਧੂ ਜਵਾਨਾਂ ਦੀ ਤਾਇਨਾਤੀ ਦੇ ਆਦੇਸ਼ਾਂ ਨਾਲ ਚਾਰੇ ਪਾਸੇ ਖਲਬਲੀ ਜਿਹੀ ਮੱਚ ਗਈ ਹੈ। ਕਿਆਸ ਲਾਏ ਜਾ ਰਹੇ ਹਨ ਕਿ ਆਰਟੀਕਲ 35-ਏ ਨੂੰ ਹਟਾਉਣ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਭਾਜਪਾ ਨੇ 2019 ਲੋਕ ਸਭਾ ਚੋਣਾਂ ਦੌਰਾਨ ਆਰਟੀਕਲ 35-ਏ ਨੂੰ ਖ਼ਤਮ ਕਰਨਾ ਆਪਣੇ ਮਨੋਰਥ ਪੱਤਰ ਵਿੱਚ ਵੀ ਛਾਪਿਆ ਸੀ।ਦਰਅਸਲ, ਜੰਮੂ-ਕਸ਼ਮੀਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇਂਦਰ ਨੇ ਬੀਤੇ ਕੱਲ੍ਹ ਕੇਂਦਰੀ ਹਥਿਆਰਬੰਦ ਬਲਾਂ ਦੀਆਂ ਵਾਧੂ 100 ਕੰਪਨੀਆਂ ਤਾਇਨਾਤ ਕਰਨ ਦਾ ਫੈਸਲਾ ਦਿੱਤਾ ਸੀ।

Send this to a friend