ਸ੍ਰੀ ਫਤਿਹਗੜ੍ਹ ਸਾਹਿਬ, 29 ਜੁਲਾਈ (ਰਿਸ਼ੂ ਗੋਇਲ)- ਸ਼ਹਿਰ ਮੰਡੀ ਗੋਬਿੰਦਗੜ੍ਹ ਵਿਕਾਸ ਪੱਖੋਂ ਪੱਛੜ ਕੇ ਰਹਿ ਗਿਆ ਹੈ ਜਿਸ ਕਾਰਨ ਵੱਖ-ਵੱਖ ਸ਼ਹਿਰ ਵਾਸੀਆਂ ਵੱਲੋਂ ਆਪਣੇ ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਨਗਰ ਕੋਂਸਲ ਦੇ ਕਾਰਜ ਸਾਧਕ ਅਫ਼ਸਰ ਤੇ ਕੋਂਸਲ ਦੀ ਪ੍ਰਧਾਨ ਪੂਨਮ ਜਿੰਦਲ ਨੂੰ ਸਮੇਂ-ਸਮੇਂ ‘ਤੇ ਮੰਗ ਪੱੱਤਰ ਦਿੱਤੇ ਜਾਂਦੇ ਹਨ ਜਿਸ ਦੇ ਚੱਲਦਿਆਂ ਅੱਜ ਕਾਂਗਰਸ ਦੀ ਜ਼ਿਲ੍ਹਾ ਮਹਿਲਾ ਪ੍ਰਧਾਨ ਨੀਲਮ ਰਾਣੀ ਨੇ ਸਥਾਨਕ ਸੰਤ ਨਗਰ ਦੀਆਂ ਗਲੀਆਂ ਬਣਵਾਉਣ ਤੇ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਲਈ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਨੂੰ ਇੱਕ ਮੈਮੋਰੰਡਮ ਦਿੱਤਾ।ਇਸ ਮੌਕੇ ਉਨ੍ਹਾਂ ਨੇ ਵਿਧਾਇਕ ਰਣਦੀਪ ਸਿੰਘ, ਕੋਂਸਲ ਪ੍ਰਧਾਨ ਪੂਨਮ ਜਿੰਦਲ ਤੇ ਪ੍ਰਸ਼ਾਸ਼ਨ ਨੂੰ ਅਪੀਲ਼ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਸੰਤ ਨਗਰ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।