April 23, 2026 11:05 pm

ਅਧਿਆਪਕਾਂ ਲਈ ਆਨ ਲਾਈਨ ਟਰਾਂਸਫਰ ਨੀਤੀ ਸ਼ੁਰੂ

ਚੰਡੀਗੜ੍ਹ, 30 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਤਬਾਦਲਾ ਨੀਤੀ ਹੇਠ ਅਧਿਆਪਕਾਂ ਦੇ ਤਬਾਦਲੇ ਲਈ ਬਟਨ ਦਬਾਅ ਕੇ ਪਹਿਲੇ ਤਬਾਦਲੇ ਹੁਕਮ ਜਾਰੀ ਕੀਤਾ। ਇਸ ਦਾ ਉਦੇਸ਼ ਤਬਾਦਲਾ ਪ੍ਰਣਾਲੀ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਸਕੂਲ ਸਿੰਖਿਆ ਵਿਭਾਗ ਦੀ ਇਸ ਨਵੀਂ ਨੀਤੀ ਨੂੰ ਇਸ ਸਾਲ ਜਨਵਰੀ ਵਿੱਚ ਮੰਤਰੀ ਮੰਡਲ ਨੇ ਪ੍ਰਵਾਨਗੀ ਦਿੱਤੀ ਸੀ ਅਤੇ ਜੂਨ ਵਿੱਚ ਇਸ ਨੂੰ ਨੋਟੀਫਾਈ ਕੀਤਾ ਗਿਆ ਸੀ। ਇਸ ਨੀਤੀ ਦੇ ਹੇਠ ਹੁਣ ਟੀਚਿੰਗ ਸਟਾਫ਼ ਦੇ ਸਾਰੇ ਤਬਾਦਲੇ ਸਿਰਫ਼ ਆਨ ਲਾਈਨ ਹੀ ਕੀਤੇ ਜਾਣਗੇ ਅਤੇ ਇਸ ਵਿੱਚ ਕੋਈ ਵੀ ਮਾਨਵੀ ਦਖਲ-ਅੰਦਾਜ਼ੀ ਨਹੀਂ ਹੋਵੇਗੀ। ਇਸ ਦੇ ਨਾਲ ਇਨ੍ਹਾਂ ਤਬਾਦਲਿਆਂ ਵਿੱਚ ਵੱਡੀ ਪੱਧਰ ‘ਤੇ ਭ੍ਰਿਸ਼ਟਾਚਾਰ ਦਾ ਖਾਤਮਾ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਨੂੰ ਹੋਰਨਾਂ ਵਿਭਾਗਾਂ ਵਿੱਚ ਲਾਗੂ ਕਰਨ ਦੀ ਵੀ ਉਨ੍ਹਾਂ ਦੀ ਸਰਕਾਰ ਦੀ ਯੋਜਨਾ ਹੈ। ਇਸ ਪ੍ਰਣਾਲੀ ਨਾਲ ਮੁਕੰਮਲ ਪਾਰਦਰਸ਼ਤਾ ਦਾ ਯੁਗ ਸ਼ੁਰੂ ਹੋ ਗਿਆ ਹੈ। ਕੰਪਿਊਟਰ ਨਾਲ ਚੱਲਣ ਵਾਲੀ ਇਸ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਪੱਖਪਾਤ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਹੇਠ ਕਾਰਗੁਜਾਰੀ ਨੂੰ ਸਥਾਨ ਦਿੱਤਾ ਗਿਆ ਹੈ।

Send this to a friend