June 20, 2026 10:46 am

ਮੁਫ਼ਤ ਮੈਡੀਕਲ ਕੈਂਪ ਲਗਾਇਆ

ਖਰੜ, 2 ਅਗਸਤ (ਹਰਵਿੰਦਰ ਮਹਿਰਾ)- ਟੀਡੀਆਈ ਸਿਟੀ ਖਰੜ ਵਿਖ਼ੇ ਵਿਸ਼ਵ ਮਾਨਵ ਰੂਹਾਨੀ ਕੇਂਦਰ ਸ਼ਾਖਾ ਖਰੜ ਵੱਲੋਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ 385 ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਖਾ ਦੇ ਸੇਵਾਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਇਹ ਕੈਂਪ ਪਿੰਡ ਚਡਿਆਲਾ ਸੂਦਾਂ ਗੀਗੇ ਮਾਜਰਾ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ ਅਤੇ ਸੰਸਥਾ ਵੱਲੋਂ ਸਮੇਂ ਸਮੇਂ ‘ਤੇ ਅਜਿਹੇ ਲੋਕ ਭਲਾਈ ਕੰਮ ਕੀਤੇ ਜਾਂਦੇ ਹਨ ਅਤੇ ਅੱਗੋਂ ਵੀ ਜਾਰੀ ਰਹਿਣਗੇ।

Send this to a friend