April 24, 2026 11:09 am

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆ ਰਹੇ ਅੰਤਰ ਰਾਸ਼ਟਰੀ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 2 ਅਗਸਤ (ਦਵਿੰਦਰਪਾਲ ਸਿੰਘ, ਅੰਕੁਸ਼)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਏ ਅੰਤਰ-ਰਾਸ਼ਟਰੀ ਨਗਰ-ਕੀਰਤਨ ਦਾ ਦੋਆਬਾ ਜੋਨ ਵਿੱਚ ਪਹੁੰਚਣ ਤੇ ਉਸ ਸਬੰਧੀ ਪ੍ਰਬੰਧਾਂ ਬਾਰੇ ਧਰਮ ਪ੍ਰਚਾਰ ਕਮੇਟੀ ਦੇ ਸਬ ਆਫਿਸ ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਿੰਸੀਪਲ ਸੁਰਿੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੀਤ ਸਕੱਤਰ ਸਿਮਰਜੀਤ ਸਿੰਘ ਕੰਗ ਦੀ ਅਗਵਾਈ ਵਿੱਚ ਇਕੱਤਰਤਾ ਹੋਈ। ਜਿਸ ਵਿੱਚ ਦੋਆਬਾ ਜੋਨ ਦੇ ਸਮੂਹ ਪ੍ਰਚਾਰਕਾਂ, ਢਾਡੀ, ਕਵੀਸ਼ਰ ਸਾਹਿਬਾਨ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਸਮੂਹ ਪ੍ਰਚਾਰਕਾਂ ਦੀਆਂ ਅੰਤਰ ਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲੋੜਵੰਦਾਂ ਦੀ
ਆਰਥਿਕ ਤੌਰ ਤੇ ਮੱਦਦ ਕੀਤੀ ਗਈ। ਜਿਸ ਵਿੱਚ ਮਲਕੀਤ ਸਿੰਘ, ਅਮਰੀਕ ਸਿੰਘ, ਦਲਬੀਰ ਸਿੰਘ, ਮੁਖਵਿੰਦਰ ਕੌਰ, ਧਰਮਿੰਦਰ ਸਿੰਘ ਸਾਰਿਆਂ ਨੂੰ ਦਸ, ਦਸ ਹਜਾਰ ਰੁਪਏ ਦੀ ਰਾਸ਼ੀ ਦਿੱਤੀ ਗਈ। ਲੋੜਵੰਦਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਸਮੇਂ ਜੋਗਾ ਸਿੰਘ ਸੁਪਰਵਾਈਜਰ, ਪਲਵਿੰਦਰ ਸਿੰਘ ਤੇ ਹਰਮਿੰਦਰ ਸਿੰਘ ਸਹਾਇਕ ਸੁਪਰਵਾਈਜਰ, ਇੰਟਰਨਲ ਆਡੀਟਰ ਜਸਵਿੰਦਰ ਸਿੰਘ, ਸਰਬਜੀਤ ਸਿੰਘ ਪ੍ਰਚਾਰਕ ਇੰਚਾਰਜ ਦੋਆਬਾ ਜੋਨ ਅਤੇ ਦਲਜੀਤ ਸਿੰਘ ਕਲਰਕ ਹਾਜਰ ਸਨ।

Send this to a friend