June 13, 2026 8:22 am

ਸੰਤ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ ਭਲਕੇ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਵਿੱਚ ਛੁੱਟੀ

ਚੰਡੀਗੜ੍ਹ, 18 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ 20 ਅਗਸਤ (ਮੰਗਲਵਾਰ) ਨੂੰ ਜ਼ਿਲ੍ਹਾ ਬਰਨਾਲਾ ਤੇ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਅੱਜ ਇਥੋਂ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ (ਮੰਗਲਵਾਰ)ਨੂੰ ਜ਼ਿਲ੍ਹਾ ਬਰਨਾਲਾ ਤੇ ਸੰਗਰੂਰ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ, ਨਿਗਮ, ਬੋਰਡ ਅਤੇ ਵਿੱÎਦਿਅਕ ਅਦਾਰੇ ਬੰਦ ਰਹਿਣਗੇ।

Send this to a friend