April 27, 2026 7:17 pm

ਆਰਥਿਕ ਤੰਗੀ ਕਾਰਨ ਪਿੰਡ ਰਾਮਨਗਰ ਛੰਨਾ ਦੇ ਕਿਸਾਨ ਨੇ ਕੀਤੀ ਖੁਦਕੁਸ਼ੀ

ਸ਼ੇਰਪੁਰ, 18 ਅਗਸਤ (ਹਰਜੀਤ ਕਾਤਿਲ)- ਇੱਥੋਂ ਨੇੜਲੇ ਪਿੰਡ ਰਾਮਨਗਰ ਛੰਨਾ ਦੇ ਇੱਕ ਗਰੀਬ ਕਿਸਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜਸਵੀਰ ਸਿੰਘ (28) ਪੁੱਤਰ ਜੋਗਿੰਦਰ ਸਿੰਘ ਜੋ ਕੇ ਆਰਥਿਕ ਤੰਗੀ ਅਤੇ ਪਰਿਵਾਰ ਸਿਰ ਚੜ੍ਹੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਨੇ ਕੱਲ੍ਹ ਸਵੇਰੇ ਘਰ ਚ ਪਈ ਕੋਈ ਕੀਟ ਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵੱਡੇ ਭਰਾ ਚਮਕੌਰ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਪਰਿਵਾਰ ਦੀ ਮਾੜੀ ਹਾਲਤ ਅਤੇ ਲੰਮੇ ਸਮੇਂ ਤੋਂ ਬਿਮਾਰ ਪਏ ਪਿਤਾ ਸਿਰ ਚੜ੍ਹੇ ਕਰਜ਼ੇ ਕਾਰਨ ਪ੍ਰੇਸ਼ਾਨ ਸੀ ਜਿਸ ਨੇ ਪ੍ਰੇਸ਼ਾਨੀ ਚ ਕੋਈ ਜ਼ਹਿਰੀਲੀ ਦਵਾਈ ਪੀ ਲਈ ਉਸ ਨੂੰ ਮੁੱਢਲੀ ਸਹਾਇਤਾ ਲਈ ਸ਼ੇਰਪੁਰ ਦੇ ਇੱਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿੱਥੇ ਬੀਤੀ ਸ਼ਾਮ ਉਸ ਦੀ ਮੌਤ ਹੋ ਗਈ।

Send this to a friend