June 13, 2026 12:08 pm

‘ਮੇਰਾ ਐੱਮ.ਪੀ. ਮੇਰੇ ਘਰ’ ਪ੍ਰੋਗਰਾਮ ਤਹਿਤ ਮਾਨ ਨੇ ਨਦਾਮਪੁਰ ਵਿਖੇ ਸਮੱਸਿਆਵਾਂ ਸੁਣੀਆਂ

ਭਵਾਨੀਗੜ/ਚੰਨੋਂ, 21 ਅਗਸਤ (ਇਕਬਾਲ ਬਾਲੀ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ‘ਮੇਰਾ ਐਮ.ਪੀ ਮੇਰੇ ਘਰ’ ਪ੍ਰੋਗਰਾਮ ਤਹਿਤ ਪਿੰਡ ਨਦਾਮਪੁਰ ਵਿਖੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਜਿਸ ਵਿੱਚ ਵੱਡੀ ਗਿਣਤੀ ‘ਚ ਪਹੰਚੇ ਲੋਕਾਂ ਨੇ ਮਾਨ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ। ਇਸ ਮੌਕੇ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪਿੰਡਾਂ ਦੇ ਆਮ ਲੋਕਾਂ ਦੀ ਸਮੱਸਿਆਵਾਂ ਨੂੰ ਸੁਣਨ ਲਈ ਉਲੀਕਿਆ ਗਿਆ ਹੈ ਤਾਂ ਕਿ ਸੰਗਰੂਰ ਹਲਕੇ ਦੇ ਲੋਕਾਂ ਦੀ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਹਲਕਾ ਇੰਚਾਰਜ ਦਿਨੇਸ਼ ਬਾਂਸਲ, ਨਰਿੰਦਰ ਕੌਰ ਭਰਾਜ, ਗੁਰਪ੍ਰੀਤ ਸਿੰਘ ਆਲੋਅਰਖ਼, ਹਰਭਜਨ ਸਿੰਘ ਹੈਪੀ ਸਮੇਤ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਤੇ ਇਲਾਕੇ ਦੇ ਲੋਕ ਮੌਜੂਦ ਸਨ।

Send this to a friend