Skip to content
Independent perspectives. Global stories.
BREAKING

ਮਾਨਸਾ ਨੂੰ ਪੋਸ਼ਣ ਅਭਿਆਨ ਵਿਚ ਉੱਤਮ ਭੂਮਿਕਾ ਨਿਭਾਉਣ ਤੇ ਮਿਲਿਆ ਐਵਾਰਡ

Share this story

ਡੀ.ਸੀ.ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਮੰਤਰੀ ਸਿਮਰਤੀ ਇਰਾਨੀ ਕੋਲੋਂ ਪ੍ਰਾਪਤ ਕੀਤਾ ਐਵਾਰਡ

ਚੰਡੀਗੜ/ਮਾਨਸਾ, 23 ਅਗਸਤ – ਮਾਨਸਾ ਜਿਲੇ ਵਿਚ ਪੋਸ਼ਣ ਮਾਹ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਅੱਜ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਮਾਨਸਾ ਵਿਖੇ ਚੱਲ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ।ਅੱਜ ਨਵੀਂ ਦਿੱਲੀ ਵਿਖੇ ਹੋਏ ਸਮਾਰੋਹ ਦੌਰਾਨ ਮਾਨਸਾ ਜਲਿੇ ਨੂੰ ਪੋਸ਼ਣ ਅਭਿਆਨ ਤਹਿਤ ਵਧੀਆ ਗਤੀਵਿਧੀਆਂ ਕਰਵਾਉਣ ਤਹਿਤ ਉੱਤਮ ਜਲਿੇ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਭਲਾਈ ਮੰਤਰੀ ਸ੍ਰੀਮਤੀ ਸਿਮਰਤੀ ਇਰਾਨੀ ਨੇ ਉਚੇਚੇ ਤੌਰ ਤੇ ਡਿਪਟੀ ਕਮਿਸ਼ਨਰ ਨੂੰ ਵਧਾਈ ਦਿੰਦਿਆਂ ਦਿੱਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ਤੇ ਪੋਸ਼ਣ ਅਭਿਆਨ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਦੇ ਸਿੱਟੇ ਵਜ਼ੋ ਇਹ ਅਵਾਰਡ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ, ਜਲਿਾ ਪ੍ਰੋਗਰਾਮ ਅਫਸਰ ਸ੍ਰੀਮਤੀ ਅਵਿਨਾਸ਼ ਕੌਰ ਅਤੇ ਸਵਸਥ ਭਾਰਤ ਪ੍ਰੇਰਕ ਸ੍ਰੀ ਆਦਿੱਤਯ ਮਦਾਨ ਨੇ ਸਮਾਗਮ ਦੌਰਾਨ ਇਹ ਅਵਾਰਡ ਪ੍ਰਾਪਤ ਕੀਤਾ। ਪਿਛਲੇ ਸਾਲ ਵੀ ਪੋਸ਼ਣ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੂੰ ਕੌਮੀ ਅਵਾਰਡ ਨਾਲ ਨਿਵਾਜਿਆ ਗਿਆ ਸੀ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਪੋਸ਼ਣ ਅਭਿਆਨ ਦਾ ਮੁੱਖ ਮੰਤਵ ਕੁਪੋਸ਼ਣ ਦਾ ਖਾਤਮਾ ਕਰਨਾ ਹੈ। ਉਨਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀਮਤੀ ਸਿਮਰਤੀ ਈਰਾਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੋਸ਼ਣ ਅਭਿਆਨ ਦਾ ਮੁੱਖ ਮਨਰੋਥ ਛੇ ਸਾਲ ਤੱਕ ਦੇ ਬੱਚਿਆਂ ਵਿੱਚ ਸਰੀਰਿਕ ਵਿਕਾਸ ਦੀ ਕਮੀ, ਜਨਮ ਸਮੇਂ ਬੱਚਿਆ ਦਾ ਘੱਟ ਵਜ਼ਨ, ਬੌਨੇਪਣ ਦੀ ਸਮੱਸਿਆ, ਪੋਸ਼ਕ ਅਹਾਰ ਦੀ ਕਮੀ ਅਤੇ ਅਨੀਮਿਆ ਨੂੰ ਦੂਰ ਕਰਨਾ ਹੈ। ਇਸ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਨੂੰ ਮੁੱਖ ਤੌਰ ‘ਤੇ ਸ਼ਾਮਲ ਕੀਤਾ ਗਿਆ।ਉਨਾਂ ਦੱਸਿਆ ਕਿ ਵਿਭਾਗ ਵੱਲੋਂ ਪੋਸ਼ਣ ਅਭਿਆਨ ਨੂੰ ਲੋਕ ਲਹਿਰ ਬਣਾਉਂਦਿਆਂ ਜ਼ਿਲਿਆਂ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਗਈ। ਇਸ ਦੌਰਾਨ ਹੇਠਲੇ ਪੱਧਰ ‘ਤੇ ਪੋਸ਼ਣ ਰੈਲੀਆਂ, ਗੋਦ ਭਰਾਈ, ਨਵ ਵਿਆਹੁਤਾ ਜੋੜਿਆਂ ਨੂੰ ਭਰੂਣ ਹੱਤਿਆ ਨਾ ਕਰਨ ਬਾਰੇ ਜਾਗਰੂਕ ਕਰਨਾ , ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਅਤੇ ਕੁਪੋਸ਼ਣ ਨਾਲ ਹੋਣ ਵਾਲੀਆਂ ਵੱਖ-ਵੱਖ ਤਰਾਂ ਦੀ ਬਿਮਾਰੀਆਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਘੱਟ ਖੂਨ ਵਾਲੇ ਬੱਚਿਆਂ ਦੀ ਤਿੰਨ ਤਿੰਨ ਮਹੀਨਿਆਂ ਬਾਅਦ ਸਪੈਸ਼ਲ ਮੋਨੀਟਰਿੰਗ ਕੀਤੀ ਗਈ। ਵਿਭਾਗ ਦਾ ਮੁੱਖ ਨਾਅਰਾ ‘ਪੌਸ਼ਟਿਕ ਖਾਓ, ਤੰਦਰੁਸਤ ਰਹੋ’ ਰਿਹਾ। ਉਨਾਂ ਕਿਹਾ ਕਿ ਸੂਬੇ ਵਿੱਚ ਕੁਪੋਸ਼ਣ ਮੁਕਤ ਸਿਰਜਣਾ ਲਈ ਜਿੱਥੇ ਚੰਗੀ ਖੁਰਾਕ ਖਾਣੀ ਜ਼ਰੂਰੀ ਹੈ ਉਥੇ ਸਿਹਤਮੰਦ ਆਦਤਾਂ ਵੀ ਪਾਉਣੀਆਂ ਜ਼ਰੂਰੀ ਹਨ। ਇਸ ਅਭਿਆਨ ਦੀ ਸਫਲਤਾ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ, ਏ.ਐਨ.ਐਮ. ਅਤੇ ਡੇ.ਐਨ.ਆਰ.ਐਲ.ਐਮ. (ਪੇਵਿਕਾਸ) ਨੇ ਬਹੁਤ ਮਿਹਨਤ ਕੀਤੀ। ਇਸ ਤਰਾਂ ਦੇ ਐਵਾਰਡ ਦਾ ਸਿਹਰਾ ਇਨਾਂ ਸਾਰਿਆਂ ਨੂੰ ਜਾਂਦਾ ਹੈ।

WRITTEN BY