ਰੂਪਨਗਰ, 25 ਅਗਸਤ (ਲਾਡੀ ਖਾਬੜਾ)- ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਨਾਲ ਇਕ ਵਿਸੇਸ਼ ਮੀਟਿੰਗ ਕਰਕੇ ਹੜ੍ਹਾ ਨਾਲ ਪ੍ਰਭਾਵਿੱਤ ਖੇਤਰ ਅਤੇ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਇਸ ਕੁਦਰਤੀ ਆਫਤ ਦੀ ਘੜੀ ਵਿੱਚ ਮਿਹਨਤ ਤੇ ਲਗਨ ਨਾਲ ਬਿਨ੍ਹਾਂ ਦਿਨ ਰਾਤ ਦੀ ਪ੍ਰਵਾਹ ਕੀਤਿਆਂ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਲੋਕਾਂ ਦੇ ਮੁੜ ਵਸੇਵੇ ਦੇ ਕੰਮ ਨੂੰ ਪਹਿਲ ਦੇ ਅਧਾਰ ਤੇ ਨੇਪਰੇ ਚਾੜਿਆ ਜਾ ਸਕੇ।ਸ੍ਰੀ ਚੰਨੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਕੇਂਦਰ ਨੇ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਜਿਸਦੇ ਲਈ ਜਲਦੀ ਹੀ ਕੇਂਦਰ ਦੀ ਇਕ ਟੀਮ ਇਸ ਇਲਾਕੇ ਵਿੱਚ ਆ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁੱਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਹਨਾ ਵੱਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾ ਤੇ ਹੀ ਅਸੀਂ ਅੱਜ ਇਸ ਖੇਤਰ ਦਾ ਦੋਰਾ ਕਰਨ ਲਈ ਆਏ ਹਾਂ ਤਾਂ ਜੋ ਜਮੀਨੀ ਹਕੀਕਤ ਬਾਰੇ ਜਾਣਕਾਰੀ ਹਾਸਲ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ। ਉਹਨਾ ਕਿਹਾ ਕਿ ਪ੍ਰਭਾਵਿੱਤ ਹੋਏ ਲੋਕਾਂ ਨੁੰ ਰਾਹਤ ਸਮੱਗਰੀ, ਪਸੂ ਚਾਰਾ ਅਤੇ ਹੋਰ ਲੋੜੀਦੀਆਂ ਮੈਡੀਕਲ ਸਹੂਲਤ ਨਿਰੰਤਰ ਮਿਲ ਰਹੀਆਂ ਹਨ। ਡਰੇਨਏਜ਼ ਵਿਭਾਗ ਵਲੋਂ ਪਾਣੀ ਦੇ ਤੇਜ ਬਹਾ ਨਾਲ ਹੋਏ ਨੁਕਸਾਨ ਦੀ ਮੁਰੰਮਤ ਲਈ ਲਗਾਤਾਰ ਕੰਮ ਚੱਲ ਰਿਹਾ ਹੈ।ਵਧੇਰੇ ਖੇਤਰ ਵਿੱਚ ਬਿਜਲੀ ਅਤੇ ਪਾਣੀ ਦੀ ਸਪਲਾਈ ਵਰਗੀਆਂ ਬੁਨਿਆਦੀ ਜਰੂਰਤਾਂ ਬਹਾਲ ਕਰ ਦਿੱਤੀਆਂ ਹਨ।ਇਸ ਮੋਕੇ ਸ੍ਰੀ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਨੇ ਕਿਹਾ ਕਿ ਹੜ੍ਹ?ਾਂ ਵਰਗੇ ਹਾਲਾਤ ਆਮ ਵਰਗੇ ਹੋਣ ਤੋਂ ਬਾਅਦ ਪ੍ਰਸਾਸ਼ਨ ਦੀ ਜਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ।ਇਸ ਮੋਕੇ ਐਮ ਐਲ ਏ ਰੂਪਨਗਰ ਸ੍ਰੀ ਅਮਰਜੀਤ ਸਿੰਘ ਸੰਦੋਆ, ਜਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਵਰਿੰਦਰ ਢਿਲੋ, ਐਸ ਐਸ ਪੀ ਸ੍ਰੀ ਸਵਪਨ ਸ਼ਰਮਾ ਅਤੇ ਜਿਲ੍ਹੇ ਦੇ ਅਧਿਕਾਰੀ ਹਾਜਰ ਸਨ। ਇਸ ਉਪਰੰਤ ਕੈਬਨਿਟ ਮੰਤਰੀਆਂ ਨੇ ਰੂਪਨਗਰ ਜਿਲ੍ਹੇ ਦੇ ਵੱਖ ਵੱਖ ਪ੍ਰਭਾਵਿੱਤ ਥਾਵਾਂ ਦਾ ਵੀ ਦੋਰਾ ਕੀਤਾ।