Skip to content
Independent perspectives. Global stories.
BREAKING

ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਰੱਦ

Share this story

ਨਵੀਂ ਦਿੱਲੀ, 26 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਤੋਂ ਪੀ ਚਿਦੰਬਰਮ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਆਗੂ ਪੀ ਚਿਦੰਬਰਮ ਵੱਲੋਂ ਦਿੱਲੀ ਹਾਈ ਕੋਰਟ ਦੇ ਆਦੇਸ਼ ਦੇ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਪੀ ਚਿਦੰਬਰਮ ਨੂੰ ਕਿਹਾ ਕਿ ਉਹ ਹਾਈ ਕੋਰਟ ‘ਚ ਨਿਯਮਿਤ ਜ਼ਮਾਨਤ ਲੈਣ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਪਟੀਸ਼ਨ 21 ਅਗਸਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਹੀ ਰੱਦ ਹੋ ਗਈ ਸੀ।

WRITTEN BY