ਕਲਾਨੌਰ, 29 ਅਗਸਤ (ਦੀਪਕ ਕੋਹਲੀ, ਰਾਜਨ ਸ਼ਰਮਾ)- ਅੱਜ ਸਵੇਰ ਭਿਖਾਰੀਵਾਲ ਦੇ ਨਜ਼ਦੀਕ ਇਨੋਵਾ ਗੱਡੀ ਅਤੇ ਟਰੈਕਟਰ ਟਰਾਲੀ ਦਰਮਿਆਨ ਹੋਏ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਅਤੇ ਤਿੰਨ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਕੁਮਾਰ ਅਤੇ ਰਜਿੰਦਰ ਕੁਮਾਰ ਵਾਸੀ ਨੜਾਂਵਾਲੀ ਆਪਣੀ ਮਾਤਾ ਚੰਪਾ ਰਾਣੀ ਅਤੇ ਇੱਕ ਹੋਰ ਵਿਅਕਤੀ ਸੁਖਵਿੰਦਰ ਸਿੰਘ ਸਮੇਤ ਅੱਜ ਸਵੇਰੇ ਤੜਕਸਾਰ ਕਰੀਬ 4:00 ਵਜੇ ਇਨੋਵਾ ਗੱਡੀ ਤੇ ਸਵਾਰ ਹੋ ਕੇ ਗੁਰਦਾਸਪੁਰ ਸਾਈਡ ਵੱਲ ਜਾ ਰਹੇ ਸਨ ਕਿ ਜਦੋਂ ਉਹ ਭਿਖਾਰੀਵਾਲ ਫੋਕਲ ਪੁਆਇੰਟ ਦੇ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਟਰੈਕਟਰ ਟਰਾਲੀ ਨਾਲ ਭਿਆਨਕ ਟੱਕਰ ਹੋ ਗਈ ਇਸ ਹਾਦਸੇ ਵਿੱਚ ਮਹਿਲਾ ਚੰਪਾ ਰਾਣੀ ਦੀ ਮੌਤ ਹੋ ਗਈ ਜਦਕਿ ਜਦ ਕਿ ਗੱਡੀ ਵਿਚ ਸਵਾਰ ਉਕਤ ਤਿੰਨੋਂ ਵਿਅਕਤੀ ਗੰਭੀਰ ਜਖਮੀ ਹੋ ਗਏ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਚੌਕੀ ਬਖਸ਼ੀਵਾਲ ਦੇ ਇੰਚਾਰਜ ਸਬ ਇੰਸਪੈਕਟਰ ਦੇਸ ਰਾਜ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ ਤੇ ਪਹੁੰਚ ਗਏ ਅਤੇ ਘਟਨਾ ਦੀ ਤਫਤੀਸ਼ ਆਰੰਭ ਕਰਦੇ ਟਰੈਕਟਰ ਟਰਾਲੀ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।