May 26, 2026 11:42 am

ਸ਼੍ਰੋਮਣੀ ਕਮੇਟੀ ਦੀ 3 ਮੈਂਬਰੀ ਟੀਮ ਹੈਦਰਾਬਾਦ ਜਾਵੇਗੀ : ਜਥੇ. ਅਵਤਾਰ ਸਿੰਘ

Amritsar::: March 2, 2012::: HT NEWS ::: SGPC PC
SGPC President Avtar Singh Makkar talking to media during a press conference in Amritsar on Friday.
Photo by Munish Byala/HT
ਫ਼ਤਹਿਗੜ੍ਹ ਸਾਹਿਬ, 15 ਮਈ (ਪੀ.ਟੀ.)-ਹੈਦਰਾਬਾਦ ਦੇ ਪੁਰਾਣੇ ਸ਼ਹਿਰ ਦੇ ਨਾਲ ਬਹਾਦਰਪੁਰਾ ਨਜ਼ਦੀਕ ਸਿੱਖ ਛਾਉਣੀ ’ਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਇੱਕ ਨਿਸ਼ਾਨ ਸਾਹਿਬ ਨੂੰ ਸਾੜਨ ਦੀ ਘਟਨਾ ਬਹੁਤ ਹੀ ਮੰਦਭਾਗੀ ਘਟਨਾ ਹੈ ਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ 16 ਮਈ ਨੂੰ 3 ਮੈਂਬਰੀ ਟੀਮ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੌਰ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਤੇ ਸ. ਰੂਪ ਸਿੰਘ ਸ਼ਾਮਿਲ ਹਨ, ਹੈਦਰਾਬਾਦ ਜਾ ਕੇ ਸਾਰੇ ਹਲਾਤਾਂ ਦਾ ਜਾਇਜ਼ਾ ਲੈਣਗੇ ਤੇ ਸ਼੍ਰੋਮਣੀ ਕਮੇਟੀ ਨੂੰ ਸਾਰੀ ਜਾਣਕਾਰੀ ਦੇਣਗੇ। ਇਹ ਗੱਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ.ਅਵਤਾਰ ਸਿੰਘ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ’ਚ ਪੱਤਰਕਾਰਾਂ ਨਾਲ ਗੱਲਬਾਤ

ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਆਂਧਰਾ ਪ੍ਰਦੇਸ਼ ਦੇ ਰਾਜਪਾਲ ਨੂੰ ਵੀ ਲਿਖਤੀ ਪੱਤਰ ਭੇਜ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੇ ਜਾਣ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ।

Send this to a friend