April 30, 2026 10:21 am

ਘਰ-ਘਰ ਰੋਜ਼ਗਾਰ: 19 ਅਤੇ 26 ਸਤੰਬਰ ਨੂੰ ਮਾਨਸਾ ਜ਼ਿਲ੍ਹੇ ’ਚ ਲੱਗਣਗੇ ਮੈਗਾ ਰੋਜ਼ਗਾਰ ਮੇਲੇ

ਮਾਨਸਾ, 5 ਸਤੰਬਰ (ਜਗਦੀਸ਼ ਬਾਂਸਲ)- ਪੰਜਾਬ ਸਰਕਾਰ ਵੱਲੋਂ ਹਰੇਕ ਘਰ ਵਿੱਚ ਰੋਜ਼ਗਾਰ ਦੇਣ ਦੇ ਉਦੇਸ਼ ਨਾਲ ਚਲਾਏ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਵੱਲੋਂ 19 ਸਤੰਬਰ ਨੂੰ ਰਾਇਲ ਗਰੁੱਪ ਆਫ਼ ਕਾਲਜਿਜ਼ ਬੋਡਾਵਾਲ ਵਿਖੇ ਅਤੇ 26 ਸਤੰਬਰ ਨੂੰ ਸ਼ਿਵ ਸ਼ਕਤੀ ਕਾਲਜਿਜ਼ ਭੀਖੀ ਵਿਖੇ ਮੈਗਾ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਮੀਟਿੰਗ ਦੌਰਾਨ ਇਨ੍ਹਾਂ ਮੇਲਿਆਂ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਇੱਕ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਦੌਰਾਨ ਵੱਖ-ਵੱਖ ਖੇਤਰਾਂ ਦੀਆਂ ਕਰੀਬ 6000 ਨੌਕਰੀਆਂ ਬੇਰੁਜ਼ਗਾਰ ਨੌਜਵਾਨਾਂ ਅਤੇ ਉਨ੍ਹਾਂ ਨੌਜਵਾਨਾਂ,ਜ਼ੋ ਨਵੀਂ ਨੌਕਰੀ ਦੀ ਤਲਾਸ਼ ਵਿੱਚ ਹਨ, ਨੂੰ ਦਿੱਤੀਆਂ ਜਾਣਗੀਆਂ।ਉਨ੍ਹਾਂ ਨੌਜਵਾਨਾਂ ਨੂੰ ਨੌਕਰੀ ਪ੍ਰਾਪਤ ਕਰਨ ਦੇ ਇਸ ਸੁਨਿਹਰੇ ਮੌਕੇ ਨੂੰ ਨਾ ਗਵਾਉਣ ਦੀ ਅਪੀਲ ਕੀਤੀ। ਇਸ ਮੌਕੇਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਨੌਕਰੀਆਂ ਅਤੇ ਵਿੱਦਿਅਕ ਯੋਗਤਾਵਾਂ ਸਬੰਧੀ ਲਿਸਟਾਂ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਨੂੰ ਜਮ੍ਹਾ ਕਰਵਾਈਆਂਗਈਆਂ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਆਪਣਾ ਨਾਮ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਦਰਜ਼ ਕਰਵਾਉਦ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਸੇਵਾ ਕੇਂਦਰ ਦੇ ਬਿਲਕੁੱਲ ਉਪਰ ਹੈ, ਜਿੱਥੇ ਬੇਰੁਜ਼ਗਾਰ ਨੌਜਵਾਨ ਖੁਦ ਨੂੰ ਰਜਿਸਟਰਡ ਕਰਵਾ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਕਰੀ ਲੈਣ ਦੇ ਚਾਹਵਾਨ ਖੁਦ ਵੀ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਜਾ ਕੇ ਜਾਂ ਪੰਜਾਬ ਸਰਕਾਰ ਦੇ ਪੋਰਟਲ …. ’ਤੇ ਜਾ ਕੇ ਖੁਦ ਨੂੰ ਰਜਿਸਟਰਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਵਧੇਰੇ ਜਾਣਕਾਰੀ ਲਈ 01652-232315 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਰਾਇਲ ਗਰੁੱਪ ਆਫ਼ ਕਾਲਜ਼ਿਜ਼ ਬੋੜਾਵਾਲ ਅਤੇ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਭੀਖੀ ਦੀ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਤਹਿਤ ਬੈਠਣ, ਪੀਣ ਵਾਲੇ ਪਾਣੀ, ਟੁਆਇਲਟਸ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸਾਹੀਆ (ਰਿਟਾਇਰਡ)ਅਤੇ ਹੋਰ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ।

Send this to a friend