June 17, 2026 8:23 am

ਪੰਜਾਬ ਰੋਡਵੇਜ਼ ਦਾ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ

ਚੰਡੀਗੜ 17 ਸਤੰਬਰ: ਪੰਜਾਬ ਰੋਡਵੇਜ਼ ਫਿਰੋਜਪੁਰ ਦੇ ਡਿੱਪੂ ਵਿਖੇ ਤਾਇਨਾਤ ਸਬ ਇੰਸਪੈਕਟਰ ਨੂੰ ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪੰਜਾਬ ਰੋਡਵੇਜ਼ ਦੇ ਫਿਰੋਜਪੁਰ ਡਿੱਪੂ ਵਿਖੇ ਤਾਇਨਾਤ ਕਲਰਕ ਗੁਰਮੇਜ ਸਿੰਘ ਨੂੰ ਸ਼ਿਕਾਇਤਕਰਤਾ ਗੁਰਚਰਨ ਸਿੰਘ, ਕੰਡਕਟਰ ਪੰਜਾਬ ਰੋਡਵੇਜ ਫਿਰੋਜਪੁਰ ਡਿੱਪੂ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਇੰਸਪੈਕਟਰ ਵਲੋਂ ਡੀਜਲ ਪੰਪ ਪੰਜਾਬ ਰੋਡਵੇਜ ਫਿਰੋਜਪੁਰ ਡਿੱਪੂ ਦੀ ਚੈਕਿੰਗ ਉਪਰੰਤ ਉਸ ਨੂੰ ਮੁਅੱਤਲ ਹੋਣ ਤੋ ਬਚਾਉਣ ਅਤੇ ਉਸ ਦੀ ਬਦਲੀ ਕਰਾਉਣ ਬਦਲੇ 16000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Send this to a friend