ਬਾਘਾ ਪੁਰਾਣਾ, 20 ਸਤੰਬਰ (ਮੁਕੇਸ਼ ਨੋਹਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਸਥਾਨਕ ਨਵੀ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇ ਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੀ ਕਾਰਵਾਈ ਬਲਵਿੰਦਰ ਸਿੰਘ ਮਾਣੂੰਕੇ ਤੇ ਤੇਜ ਸਿੰਘ ਰਾਹਲ ਨੇ ਸਾਂਝੇ ਤੌਰ ਤੇ ਚਲਾਈ ਜਿਸ ਵਿਚ ਸੂਬਾ ਮੀਤ ਪ੍ਰਧਾਨ ਸੁਖਮੰਦਰ ਸਿੰਘ, ਜ਼ਿਲ੍ਹਾਂ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਸੁਰਜੀਤ ਸਿੰਘ ਵਿਰਕ, ਗੁਰਦੀਪ ਸਿੰਘ ਭੁੱਲਰ ਉਚੇਚੇ ਤੌਰ ਤੇ ਪਹੁੰਚੇ। ਕਿਸਾਨ ਆਗੂਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤੋ ਮੰਗਾਂ ਮੰਗ-ਮੰਗ ਕੇ ਥੱਕ ਗਏ ਹਾਂ ਨਾ ਤਾ ਕੇਂਦਰ ਸਰਕਾਰ ਨੇ ਕਿਸਾਨੀ ਫ਼ਸਲਾਂ ਦਾ ਭਾਅ ਸੂਚਕ ਅੰਕ ਨਾਲ ਦਿੱਤਾ ਅਤੇ ਨਾ ਹੀ ਸਵਾਮੀ ਨਾਥਨ ਰਿਪੋਰਟ ਨੂੰ ਲਾਗੂ
ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਨੇ ਅਵਾਰਾ ਪਸ਼ੂਆਂ ਤੇ ਆਵਾਰਾ ਕੁੱਤਿਆਂ ਦੀ ਸਮੱਸਿਆਂ ਦਾ ਕੋਈ ਵੀ ਪੁਖਤਾ ਪ੍ਰਬੰਧ ਨਹੀ ਕੀਤਾ, ਨਹਿਰੀ ਪਾਣੀ ਨੂੰ ਬਚਾਉਣ ਦੀ ਖਾਤਰ ਕੇਂਦਰ ਸਰਕਾਰ ਨਾਲ ਟੱਕਰ ਲੈਣੀ ਜ਼ਰੂਰੀ ਬਣ ਗਈ ਹੈ ਕਿਉਂ ਕਿ ਪੰਜਾਬ ਕੋਲ ਦੂਜੇ ਸੂਬੇ ਕੋਲ ਦੇਣ ਲਈ ਫਾਲਤੂ ਪਾਣੀ ਨਹੀ ਹੈ। ਆਗੂਆ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸਾਨਾਂ ਤੋ ਪੂਰਾ ਕਰਜ਼ਾ ਮੁਆਫ਼ ਕਰਨ ਲਈ ਕੇਂਦਰ ਸਰਕਾਰ ਦੇ ਵਿਰੁੱਧ ਧਰਨਾ ਲਗਾਉਣ ਦੀ ਮਜਬੂਰੀ ਬਣ ਗਈ ਹੈ। ਕਿਸਾਨ ਯੂਨੀਅਨ ਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਢੀ ਗਿਣਤੀ ਵਿੱਚ 25 ਸਤੰਬਰ ਨੂੰ ਦਿੱਲੀ ਵਿਖੇ ਪਹੁੰਚਣ ਦੀ ਅਪੀਲ ਕੀਤੀ। ਮੀਟਿੰਗ ਵਿਚ ਦਾਰਾ ਸਿੰਘ, ਗੁਰਜੀਤ ਸਿੰਘ, ਪਰਮਜੀਤ ਸਿੰਘ, ਰਵਿੰਦਰ ਸਿੰਘ, ਲਾਭ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ, ਭੁਪਿੰਦਰ ਸਿਮਘ, ਜੋਗਾ ਸਿੰਘ, ਅਵਤਾਰ ਸਿੰਘ, ਬਿੱਕਰ ਸਿੰਘ, ਵਕੀਲ ਸਿੰਘ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਤੋ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ।@