ਭਗਤਾ ਭਾਈ ਕਾ, 22 ਸਤੰਬਰ (ਸਵਰਨ ਸਿੰਘ ਭਗਤਾ)- ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵੱਲੋਂ ਹਲਕਾ ਪੱਧਰੀ ਅਹਿੰਮ ਮੀਟਿੰਗ ਭਲਕੇ ੨੪ ਸਤੰਬਰ ਨੂੰ ਗੁਰਦੁਆਰਾ ਸ੍ਰੀ ਤਾਰੂਆਣਾ ਸਾਹਿਬ ਮਲੂਕਾ ਵਿਖੇ ਸਵੇਰੇ 11 ਵਜੇ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਦੱਸਿਆ ਕਿ ਉਕਤ ਮੀਟਿੰਗ ਦੌਰਾਨ ਸੂਬੇ ਅੰਦਰ ਹੋਣ ਵਾਲੀਆਂ ਅਗਾਮੀ ਜਿੰਮਨੀ ਚੋਣਾਂ, ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਰੰਗ ਰੋਗਨ ਅਤੇ ਮੋਟਰ ਸਾਈਕਲ ਜੱਥੇ ਭੇਜਣ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਿਟਾਦਰਾ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਇਕੱਠ ਨੂੰ ਸ੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਸੰਬੋਧਨ ਕੀਤਾ ਜਾਵੇਗਾ। ਸ: ਗੁਰਪ੍ਰੀਤ ਸਿੰਘ ਮਲੂਕਾ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਅਧੀਨ ਸ੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਵਿੰਗਾਂ ਦੇ ਆਹੁਦੇਦਾਰਾਂ, ਮੈਂਬਰਾਂ ਅਤੇ ਅਕਾਲੀ ਦਲ ਦੇ ਸਮੂਹ ਵਰਕਰਾਂ ਤੇ ਆਗੂਆਂ ਨੂੰ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ।