June 18, 2026 12:49 am

ਪੰਜਾਬ ਕਾਂਗਰਸ ਨੇ ਜ਼ਿਮਨੀ ਚੋਣ ਲਈ ਚਾਰੇ ਉਮੀਦਵਾਰ ਐਲਾਨੇ

ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਖਾ ਤੋਂ ਮੁੜ ਚੋਣ ਲੜਣਗੇ ਮਨਪ੍ਰੀਤ ਇਆਲੀ

ਚੰਡੀਗੜ੍ਹ, 23 ਸਤੰਬਰ- 21 ਅਕਤੂਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਹਾਈ ਕਮਾਨ ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਇਸੇ ਤਰ੍ਹਾਂ ਹਲਕਾ ਦਾਖਾ ਤੋਂ ਸ੍ਰੋਮਣੀ ਅਕਾਲੀ ਦਲ ਨੇ ਵੀ ਆਪਣਾਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਦਫ਼ਤਰ ਵੱਲੋਂ ਅੱਜ ਜਾਰੀ ਕੀਤੇ ਗਏ ਪ੍ਰੈੱਸ ਨੋਟ ਅਨੁਸਾਰ ਵਿਧਾਨ ਸਭਾ ਹਲਕਾ ਫਗਵਾੜਾ (ਰਾਖਵਾਂ) ਤੋਂ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਸ੍ਰੀਮਤੀ ਇੰਦੂ ਬਾਲਾ, ਦਾਖਾ ਤੋਂ ਸ੍ਰੀ ਸੰਦੀਪ ਸਿੰਘ ਸੰਧੂ ਅਤੇ ਜਲਾਲਾਬਾਦ ਤੋਂ ਸ੍ਰੀ ਰਮਿੰਦਰ ਆਵਲਾ ਨੂੰਟਿਕਟ ਦਿੱਤੀ ਗਈ ਹੈ। ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਮੁਕੁਲ ਵਾਸਨਿਕ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਪ੍ਰੈੱਸ ਨੋਟ ‘ਚ ਦੱਸਿਆ ਗਿਆ ਕਿ ਇਨ੍ਹਾਂ ਉਮੀਦਵਾਰਾਂ ਨੂੰ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਮਨਜੂਰੀ ਦਿੱਤੀ ਹੈ। ਦੂਜੇ ਪਾਸੇ ਹਲਕਾ ਦਾਖਾ ਤੋਂ ਸ੍ਰੋਮਣੀ ਅਕਾਲੀ ਦਲ (ਬ) ਨੇ ਮਨਪ੍ਰੀਤ ਸਿੰਘ ਇਆਲੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇਮਨਪ੍ਰੀਤ ਸਿੰਘ ਇਆਲੀ ਨੂੰ ਜ਼ਿਮਨੀ ਚੋਣ ਲੜਨ ਲਈ ਹਰੀ ਝੰਡੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜਲਾਲਾਬਾਦ ਵਿਧਾਨ ਸਭਾ ਸੀਟ ਵਿਧਾਇਕ ਸੁਖਬੀਰ ਸਿੰਘ ਬਾਦਲ ਦੇ ਸੰਸਦ ਮੈਂਬਰ ਚੁਣੇ ਜਾਣ ਪਿੱਛੋਂ ਖਾਲੀ ਹੋਈ ਸੀ। ਇਸੇ ਤਰ੍ਹਾਂ ਫਗਵਾੜਾ ਸੀਟ ਤੋਂ ਵਿਧਾਇਕ ਸੋਮ ਪ੍ਰਕਾਸ਼ ਵੀ ਸੰਸਦ ਮੈਂਬਰ ਚੁਣੇ ਗਏ ਹਨ ਅਤੇ ਮੌਜੂਦਾ ਸਮੇਂ ‘ਚ ਉਹ ਕੇਂਦਰੀ ਮੰਤਰੀ ਹਨ। ਦਾਖਾ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵੱਲੋਂ ਅਸਤੀਫ਼ਾ ਦੇਣ ਕਾਰਨ ਖਾਲੀ ਹੋਈ ਹੈ। ਇਸੇ ਤਰ੍ਹਾਂ ਮੁਕੇਰੀਆਂ ਸੀਟ ਤੋਂ ਵਿਧਾਇਕ ਰਜਨੀਸ਼ ਬੱਬੀ ਦੀ ਮੌਤ ਹੋਣ ਕਾਰਨ ਖਾਲੀ ਹੋਈ ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸਵੇਰੇ ਪਹਿਲਾਂ ਆਪਣਾ ਅਸਤੀਫ਼ਾ ਪੰਜਾਬ ਸਰਕਾਰ ਨੂੰਭੇਜਿਆ, ਜੋ ਕਿ ਜਲਦੀ ਬਾਅਦ ਹੀ ਮਨਜ਼ੂਰ ਹੋਣ ਉਪਰੰਤ ਕਾਂਗਰਸ ਨੇ ਉਨ੍ਹਾਂ ਨੂੰ ਫਗਵਾੜਾ ਤੋਂ ਆਪਣੇ ਉਮੀਦਵਾਰ ਵਜੋਂ ਐਲਾਨਿਆ। ਜ਼ਿਕਰਯੋਗ ਹੈ ਕਿ ਅੱਜ ਯਾਨੀ 23 ਸਤੰਬਰ ਤੋਂ ਨਾਮਜ਼ਦਗੀਆਂ ਦਾਖਲ ਕੀਤੇ ਜਾਣ ਦਾ ਸਮਾਂ ਸ਼ੁਰੂ ਹੋ ਗਿਆ ਹੈ ਅਤੇ ਇਹ ਨਾਮਜ਼ਦਗੀਆਂ 30 ਸਤੰਬਰ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ। ਚੋਣਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨ ਦਿੱਤੇ ਜਾਣਗੇ।

Send this to a friend