June 18, 2026 10:49 am

ਫੂਲ ਅਤੇ ਮਹਿਰਾਜ ਤੋਂ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ ‘ਚ ਕੀਤੀ ਸ਼ਮੂਲੀਅਤ

ਹਲਕਾ ਪੱਧਰੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ : ਹਿੰਦਾ

ਫੂਲ ਟਾਊਨ, 25 ਸਤੰਬਰ (ਮੱਖਣ ਸਿੰਘ ਬੁੱਟਰ, ਸਵਰਨ ਭਗਤਾ)- ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਪੱਧਰੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਅਤੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤਾਰੂਆਣਾ ਸਾਹਿਬ ਮਲੂਕਾ ਵਿਖੇ ਹੋਈ।ਜਿਸ ਵਿੱਚ ਪਿੰਡ ਫੂਲ ਟਾਊਨ ਅਤੇ ਮਹਿਰਾਜ ਦੇ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ।ਜਾਣਕਾਰੀ ਦਿੰਦਿਆਂ ਜੱਥੇਦਾਰ ਭਰਪੂਰ ਸਿੰਘ ਢਿੱਲੋਂ, ਸੁਖਮੰਦਰ ਸਿੰਘ ਮਾਨ ਅਤੇ ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਹਰਿੰਦਰ ਸਿੰਘ ਹਿੰਦਾ ਨੇ ਦੱਸਿਆ ਕਿ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੌਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੁਲਤਾਨਪੁਰ ਲੋਧੀ ਵਿਖੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਦਿਵਸ਼ ਅਤੇ ਜਿਮਨੀ ਚੋਣਾਂ ਅਤੇ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ।ਹਿੰਦਾ ਨੇ ਕਿਹਾ ਕਿ ਹਲਕਾ ਪੱਧਰੀ ਮੀਟਿੰਗ ਨੇ ਇੱਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਲਿਆ।ਵਰਕਰਾਂ ਨੂੰ ਸੰਬੋਧਨ ਰਾਹੀ ਮਲੂਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੂਬਾ ਸਰਕਾਰ ਦਾ ਢਾਈ ਸਾਲ ਦਾ ਕਾਰਜਕਾਲ ਬਿਲਕੁੱਲ ਸਾਬਤ ਫੇਲ੍ਹ ਹੋਇਆ।ਉਨਾਂ ਕਿਹਾ ਕਿ ਜਿਮਨੀ ਚੋਣਾਂ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ।ਅਕਾਲੀ ਆਗੂ ਢਿੱਲੋਂ ਅਤੇ ਮਾਨ ਨੇ ਦੱਸਿਆ ਕਿ 6 ਅਕਤੂਬਰ ਨੂੰ ਹਲਕਾ ਰਾਮਪੁਰਾ ਫੂਲ ਦੇ ਵਰਕਰਾਂ ਦਾ ਕਾਫਲਾ ਵੱਡੀ ਗਿਣਤੀ ਵਿੱਚ ਸੁਲਤਾਨਪੁਰ ਲੋਧੀ ਵਿਖੇ ਸੇਵਾ ਲਈ ਰਵਾਨਾ ਹੋਵੇਗਾ।ਇਸ ਮੌਕੇ ਬੂਟਾ ਸਿੰਘ ਢਿੱਲੋਂ, ਲਾਭ ਸਿੰਘ ਸਿੱਧੂ, ਹਰਬੰਸ ਸਿੰਘ ਸੋਹੀ, ਬਲਕਰਨ ਸਿੰਘ ਜਟਾਣਾ, ਨਿਰਮਲ ਸਿੰਘ ਗਿੱਲ, ਸਰਪੰਚ ਗਰਲਾਲ ਸਿੰਘ ਮੱਲੂਆਣਾ, ਬਲਵੀਰ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ ਸੀਨੀਅਰ ਮੀਤ ਪ੍ਰਧਾਨ, ਸੈਂਬਰ ਸਿੰਘ ਪ੍ਰਧਾਨ, ਲਖਵਿੰਦਰ ਸਿੰਘ ਯੂਥ ਸਰਕਲ ਪ੍ਰਧਾਨ, ਜੱਸ ਪਿੱਪਲੀ, ਪਿੰਦਰ ਢਿੱਲੋਂ, ਸੁਦਾਗਰ ਸਿੰਘ ਫੌਜੀ, ਗੁਰਦਿਆਲ ਸਿੰਘ ਚਹਿਲ, ਸ਼ਿੰਦਰਪਾਲ ਤਿਵਾੜੀ, ਮਹਿੰਦਰ ਸਿੰਘ ਮਾਨ, ਗੁਰਪ੍ਰੀਤ ਸਿੰਘ ਭੁੱਲਰ, ਵਜੀਰ ਸਿੰਘ, ਸਰਦਾਰਾ ਸਿੰਘ, ਗੁਰਜੰਟ ਸਿੰਘ, ਗੋਪਾਲ ਸਟੂਡੀਉ, ਅਮਨੂ ਮਾਨ, ਗੁਰਬਿੰਦਰ ਸਿੱਧੂ, ਹਰਪ੍ਰੀਤ ਬੁੱਟਰ, ਕਰਨ ਸਰਮਾਂ ਆਦਿ ਹਾਜ਼ਰ ਸਨ।

Send this to a friend