ਚੰਡੀਗੜ੍ਹ, 25 ਸਤੰਬਰ- ਪੰਜਾਬ ਦੇ ਚਾਰਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸਨੇ ਚਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਇੱਕ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹੁਣਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਵੀ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਉਮੀਦਵਾਰਾਂ ਦਾ ਐਲਾਨ ਕੀਤਾ।ਹੈ। ਆਮ ਆਦਮੀ ਪਾਰਟੀ ਵੱਲੋਂ ਦਾਖਾ ਤੋਂ ਅਮਨਦੀਪ ਸਿੰਘ ਮੋਹੀ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਗੋਗੀਤੇ ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ ਜ਼ਿਮਨੀ ਚੋਣ ਲੜਨਗੇ। ਇੱਕ ਹਲਕੇ ਵਿੱਚ ਤਿੰਨ ਵਿਧਾਇਕ ਤਾਇਨਾਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ ਤੇ 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਕਾਂਗਰਸ ਨੇ ਚੋਣਾਂ ਲਈ ਹਲਕਾ ਦਾਖਾ ਤੋਂ ਸੰਦੀਪ ਸਿੰਘ ਸੰਧੂ, ਜਲਾਲਾਬਾਦ ਤੋਂ ਰਮਿੰਦਰ ਆਵਲਾ, ਮੁਕੇਰੀਆਂ ਤੋਂ ਇੰਦੂ ਬਾਲਾ ਅਤੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਨੂੰ ਚੋਣ ਉਮੀਦਵਾਰ ਐਲਾਨਿਆ ਗਿਆ ਹੈ। ਉੱਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਹਲਕਾ ਦਾਖਾ ਤੋਂ ਆਪਣੇ ਉਮੀਦਵਾਰ ਵਜੋਂ ਮਨਪ੍ਰੀਤ ਸਿੰਘ ਇਯਾਲੀ ਨੂੰਮੈਦਾਨ ਵਿੱਚ ਉਤਾਰਿਆ ਹੈ। ਇਯਾਲੀ ਪਹਿਲਾਂ ਵੀ ਹਲਕਾ ਦਾਖਾ ਤੋਂ ਚੋਣ ਲੜ ਚੁੱਕੇ ਹਨ।