Skip to content
Independent perspectives. Global stories.
BREAKING

ਖੰਨਾ ’ਚ ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

Share this story

ਖੰਨਾ, 30 ਸਤੰਬਰ (ਪਨਾਗ, ਧੀਮਾਨ)- ਅੱਜ ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਦੀ ਯੋਗ ਅਗਵਾਈ ਹੇਠਾਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐਨ. ਐਮ. ਏ. ਈ. ਟੀ. ਲੁਧਿਆਣਾ ਦੇ ਵਿੱਤੀ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਤ ਕੀਤਾ ਗਿਆ। ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਜਸਪਾਲ ਸਿੰਘ ਗਿੱਲ ਨੇ ਕੀਤਾ, ਜਦੋਂ ਕਿ ਪ੍ਰਧਾਨਗੀ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਨੇ ਕਿਸਾਨ ਭਰਾਵਾਂ ਨੂੰ ਪਲੀਤ ਹੋ ਰਹੇ ਵਾਤਾਵਰਣ ਨੂੰ ਠੱਲ੍ਹ ਪਾਉਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ.) ਦੀਆਂ ਹਦਾਇਤਾਂ ਅਨੁਸਾਰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਣਕ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਾ ਸਾੜਨ ਸਗੋਂ ਖੇਤੀਬਾੜੀ ਵਿਭਾਗ ਵਲੋਂ ਨਵੀਆਂ ਇਜਾਦ ਕੀਤੀਆਂ ਖੇਤੀਬਾੜੀ ਮਸ਼ੀਨਾਂ ਨਾਲ ਖੇਤ ਵਿਚ ਵੀ ਵਾਹ ਰਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨ ਭਰਾਵਾਂ ਦੀ ਪ੍ਰਸੰਸਾ ਵੀ ਕੀਤੀ ਕਿ ਤੁਹਾਡੇ ਵਲੋਂ ਵਿੱਤੀ ਹਾਲਤਾਂ ਠੀਕ ਨਾ ਹੋਣ ਦੇ ਬਾਵਜੂਦ ਵੀ ਫਸਲਾਂ ਦਾ ਉਤਪਾਦਨ ਵਧਾ ਕੇ ਪੰਜਾਬ ਰਾਜ ਲਈ ਭਾਰਤ ਸਰਕਾਰ ਵਲੋਂ ਕ੍ਰਿਸ਼ੀ ਕਰਮਨ ਐਵਾਰਡ ਪ੍ਰਾਪਤ ਕੀਤਾ ਹੈ ਉਨ੍ਹਾਂ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਖੇਤੀ ਗਤੀਵਧੀਆਂ ਕਰਨ ਦੀ ਸਲਾਹ ਦਿੱਤੀ। ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਆਏ ਡਾ. ਐਸ. ਐਸ. ਮਨਹਾਂਸ, ਡਾ. ਆਰ. ਐਸ. ਗਿੱਲ, ਡਾ. ਕੇ. ਐਸ. ਸੂਰੀ ਅਤੇ ਡਾ. ਅਮਰਜੀਤ ਸਿੰਘ ਆਦਿ ਮਾਹਿਰਾਂ ਦੀ ਟੀਮ ਵਲੋਂ ਸਾਉਣੀ ਦੀਆਂ ਵੱਖ-ਵੱਖ ਫਸਲਾਂ ਦੀਆਂ ਕਿਸਮਾਂ, ਮਿੱਟੀ ਪਰਖ ਦੀ ਮਹੱਤਤਾ, ਨਦੀਨਾਂ, ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਖੇਤੀ ਮਸ਼ੀਨਰੀ ਦੀ ਸਹੀ ਸਾਂਭ ਸੰਭਾਲ ਸੰਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆਂ ਕਰਵਾਈ ਗਈ।

WRITTEN BY