ਨਵੀਂ ਦਿੱਲੀ, 21 ਮਈ (ਪੀ.ਟੀ.)-ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ ’ਚ ਸ਼ਾਮਲ ਹੋਣ ਦੇ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਸੱਦਾ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਭਾਜਪਾ ਨੇ ਸਾਰਕ ਦੇਸ਼ਾਂ ਦੇ ਸਾਰੇ ਪ੍ਰਮੁੱਖਾਂ ਨੂੰ ਸਹੁੰ ਚੁੱਕ ਸਮਾਰੋਹ ’ਚ ਸ਼ਾਮਲ ਹੋਣ ਦਾ ਸੱਦਾ ਭੇਜਿਆ ਹੈ। ਨਰਿੰਦਰ ਮੋਦੀ 26 ਮਈ ਨੂੰ ਸ਼ਾਮ 6 ਵਜੇ ਕੈਬੀਨਟ ਦੇ ਨਾਲ ਪ੍ਰਧਾਨ ਮੰਤਰੀ ਅਹੁਦੇ ਦਾ ਹਲਫ ਲੈਣਗੇ।ਇਸ ਸਮਾਰੋਹ ’ਚ ਤਿੰਨ ਹਜ਼ਾਰ ਮਹਿਮਾਨਾਂ ਨੂੰ ਬੁਲਾਇਆ ਗਿਆ ਹੈ। ਸਾਰਕ ਦੇਸ਼ਾਂ ’ਚ ਭਾਰਤ ਸਮੇਤ ਦੱਖਣੀ ਏਸ਼ੀਆ ਦੇ ਅੱਠ ਦੇਸ਼ ਸ਼ਾਮਲ ਹਨ ਜਿਨ੍ਹਾਂ ’ਚ ਪਾਕਿਸਤਾਨ, ਅਫਗਾਨਿਸਤਾਨ, ਬੰਗਲਾਦੇਸ਼ ਵੀ ਹੈ। ਇਸ ਤਰ੍ਹਾਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ
ਹਸੀਨਾ ਅਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਹਾਮਿਦ ਕਰਜਾਈ ਸਮਾਰੋਹ ’ਚ ਸ਼ਾਮਲ ਹੋ ਸਕਦੇ ਹਨ।