May 31, 2026 11:27 pm

ਪਟਿਆਲਾ ਦੀ ਨਵੀਂ ਸਬਜ਼ੀ ਮੰਡੀ ’ਚ ਅੱਗ ਲੱਗਣ ਦੀ ਘਟਨਾ ਦੀ ਮੁੱਖ ਮੰਤਰੀ ਵੱਲੋਂ ਜਾਂਚ ਦੇ ਹੁਕਮ

ਪਟਿਆਲਾ, 21 ਮਈ (ਅਰਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਨੇ ਪਟਿਆਲਾ ਵਿਖੇ ਸਨੌਰ ਸੜਕ ’ਤੇ ਸਥਿਤ ਨਵੀਂ ਏ.ਸੀ. ਸਬਜ਼ੀ ਮੰਡੀ ਵਿਚ ਅੱਜ ਸਵੇਰੇ ਅੱਗ ਲੱਗਣ ਦੀ ਮੰਦਭਾਗੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਵਿਚ ਇਕ ਮਜ਼ਦੂਰ ਦੀ ਮੌਤ ਹੋ ਗਈ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਦਾ ਕੰਮ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਦੀਪਇੰਦਰ ਸਿੰਘ ਨੂੰ ਸੌਂਪਿਆ ਗਿਆ ਹੈ ਤਾਂ ਜੋ ਭਵਿੱਖ ਵਿਚ ਇਸੇ ਤਰ੍ਹਾਂ ਦੀ ਕਿਸੇ ਵੀ ਘਟਨਾ ਨੂੰ ਰੋਕਣ ਲਈ ਹਿਫਾਜ਼ਤੀ ਕਦਮ ਚੁੱਕੇ ਜਾ ਸਕਣ। ਮੁੱਖ ਮੰਤਰੀ ਨੇ ਸ੍ਰੀ ਦੀਪਇੰਦਰ ਸਿੰਘ ਨੂੰ ਘਟਨਾ ਵਾਲੀ ਥਾਂ ’ਤੇ ਜਾਣ ਅਤੇ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ. ਬਾਦਲ ਨੇ ਇਸ ਘਟਨਾ

ਵਿੱਚ ਮਾਰੇ ਗਏ ਮਜ਼ਦੂਰ ਦੇ ਪਰਿਵਾਰ ਦੇ ਮੈਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਹੈ।

Send this to a friend