Skip to content
Independent perspectives. Global stories.
BREAKING

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਵੇਂ ਪ੍ਰਬੰਧਕੀ ਬਲਾਕ ਦਾ ਭਾਈ ਲੌਂਗੋਵਾਲ ਵੱਲੋਂ ਉਦਘਾਟਨ

Share this story

ਸੁਲਤਾਨਪੁਰ ਲੋਧੀ, 18 ਅਕਤੂਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਵੇਂ ਤਿਆਰ ਕੀਤੇ ਗਏ ਪ੍ਰਬੰਧਕੀ ਬਲਾਕ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਅਤੇ ਹੋਰ ਮੌਜੂਦ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰ ਕੀਤੇ ਗਏ ਇਸ ਪ੍ਰਬੰਧਕੀ ਬਲਾਕ ਦੀ ਕਾਰਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਬਲਾਕ ਵਿਚ ਮੈਨੇਜਰ, ਲੇਖਾਕਾਰ, ਖ਼ਜ਼ਾਨਚੀ ਅਤੇ ਕਲੈਰੀਕਲ ਅਮਲੇ ਲਈ ਦਫ਼ਤਰਾਂ ਤੋਂ ਇਲਾਵਾ ਇੱਕ ਵਿਸ਼ਾਲ ਇਕੱਤਰਤਾ ਘਰ ਵੀ ਬਣਾਇਆ ਗਿਆ ਹੈ। ਉਦਘਾਟਨ ਤੋਂ ਪਹਿਲਾਂ ਸ੍ਰੀ ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋਣ ਲਈ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਸੰਗਤਾਂ ਨੂੰ ਬਿਹਤਰ ਪ੍ਰਬੰਧਕੀ ਸੇਵਾਵਾਂ ਦੇਣ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਜਿਥੇ ਵਿਸ਼ਾਲ ਰਿਹਾਇਸ਼ੀ ਕੰਪਲੈਕਸ ਤਿਆਰ ਕੀਤਾ ਗਿਆ ਹੈ, ਉਥੇ ਹੀ ਪ੍ਰਬੰਧਕੀ ਬਲਾਕ ਦੀ ਉਸਾਰੀ ਵੀ ਕਰਵਾਈ ਗਈ ਹੈ। ਸੰਗਤਾਂ ਨੂੰ ਹਰ ਤਰ੍ਹਾਂ ਸਹਿਯੋਗ ਦੇਣ ਅਤੇ ਜੀ-ਆਇਆਂ ਕਹਿਣ ਲਈ ਇਥੇ ਸਟਾਫ਼ ਲਗਾਤਾਰ ਮੌਜੂਦ ਰਹੇਗਾ। ਇਸ ਮੌਕੇ ਭਾਈ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਦਰਸ਼ਨ ਸਿੰਘ ਪੀ.ਏ., ਇੰਜ: ਸਵਰਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਮੇਜਰ ਸਿੰਘ ਸੰਧੁ, ਸ. ਜਰਨੈਲ ਸਿੰਘ ਮੁਕਤਸਰੀ ਆਦਿ ਮੌਜੂਦ ਸਨ।

WRITTEN BY