Skip to content
Independent perspectives. Global stories.
BREAKING

‘ਖੇਤ ਪਰਾਲੀ ਕਦੇ ਨਾ ਸਾੜਿਓ, ਧਰਤੀ ਨੂੰ ਮਾਂ ਕਹਿਣ ਵਾਲਿਓ’

Share this story

ਜ਼ਿਲ੍ਹੇ ‘ਚ ਵਿਦਿਆਰਥੀਆਂ ਨੇ ਚੇਤਨਾ ਰੈਲੀਆਂ ਕਰਕੇ ਪਰਾਲੀ ਸਾੜਨ ਵਿਰੁੱਧ ਕੀਤਾ ਜਾਗਰੂਕ

ਸ਼ਹੀਦ ਭਗਤ ਸਿੰਘ ਨਗਰ, 18 ਅਕਤੂਬਰ (ਰਮੇਸ਼ ਸ਼ਰਮਾ)- ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪੇਂਡੂ ਖੇਤਰ ਵਿੱਚ ਪੈਂਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਆਪੋ-ਆਪਣੇ ਖੇਤਰਾਂ ਦੇ ਪਿੰਡਾਂ ਵਿੱਚ ਸਵੇਰੇ ਜਾਗਰੂਕਤਾ ਰੈਲੀਆਂ ਕਰਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਗਿਆ। ਜ਼ਿਲ੍ਹਾ ਸਿਖਿਆ ਅਫ਼ਸਰ (ਐਲੀਮੈਂਟਰੀ) ਸਤਿੰਦਰਬੀਰ ਸਿੰਘ ਜਿਨ੍ਹਾਂ ਖੁਦ ਸਰਕਾਰੀ ਪ੍ਰਾਇਮਰੀ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਵੱਲੋਂ ਕੱਢੀ ਇਸ ਚੇਤਨਾ ਰੈਲੀ ਦੀ ਅਗਵਾਈ ਕੀਤੀ ਨੇ ਦੱਸਿਆ ਕਿ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਪੂਰਨ ਸਫ਼ਲ ਬਣਾਉਣ ਲਈ ਜਾਗਰੂਕਤਾ ਸਭ ਤੋਂ ਅਹਿਮ ਹਥਿਆਰ ਹੈ ਅਤੇ ਸਕੂਲੀ ਬੱਚੇ ਇਸ ਲਈ ਸਭ ਤੋਂ ਕਾਰਗਰ ਸਾਬਤ ਹੋ ਸਕਦੇ ਹਨ, ਕਿਉਂ ਕਿ ਉਨ੍ਹਾਂ ‘ਚੋਂ ਬਹੁਤਿਆਂ ਦੇ ਪਰਿਵਾਰ ਕਿਰਸਾਨੀ ਕਿੱਤੇ ਨਾਲ ਜੁੜੇ ਹੋਏ ਹਨ। ਜ਼ਿਲ੍ਹਾ ਸਿਖਿਆ ਅਫ਼ਸਰ (ਸੈਕੰਡਰੀ) ਹਰਚਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਾਈ ਅਤੇ ਸੈਕੰਡਰੀ ਸਕੂਲਾਂ ‘ਚ ਵੀ ਅਜਿਹੇ ਚੇਤਨਾ ਮਾਰਚ ਕਰਕੇ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਨਵਬੰਰ ਮਹੀਨਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਦੇ ਆਗਮਨ ਵਾਲਾ ਹੋਣ ਕਾਰਨ, ਸਾਨੂੰ ਆਪਣੇ ਆਲੇ-ਦੁਆਲ ‘ਚ ਗੁਰੂ ਸਾਹਿਬ ਦੇ ਪੌਣ, ਪਾਣੀ ਅਤੇ ਧਰਤੀ ਨੂੰ ਸਾਫ਼ ਰੱਖਣ ਦੇ ਦਿੱਤੇ ਸੰਦੇਸ਼ ਨੂੰ ਜ਼ਮੀਨੀ ਤੌਰ ‘ਤੇ ਲਾਗੂ ਕਰਨ ਲਈ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਸਰਕਾਰੀ ਹਾਈ ਸਕੂਲ ਰੱਕੜਾਂ ਦੇ ਮੁੱਖ ਅਧਿਆਪਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਲੀਤ ਹੁੰਦੇ ਵਾਤਾਵਰਨ ਦਾ ਸਭ ਤੋਂ ਵੱਡਾ ਖਮਿਆਜ਼ਾ ਇਨ੍ਹਾਂ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਭੁਗਤਨਾ ਪੈਂਦਾ ਹੈ, ਇਸੇ ਲਈ ਪੇਂਡੂ ਖੇਤਰਾਂ ਦੇ ਸਾਰੇ ਸਕੂਲਾਂ ਦੇ ਬੱਚੇ ਜਾਗਰੂਕਤਾ ਮੁਹਿੰਮ ‘ਚ ਪੂਰੇ ਉਤਸ਼ਾਹ ਨਾਲ ਸ਼ਾਮਿਲ ਹੋਏ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਆਪਣੇ ਮਾਪਿਆਂ ਨੂੰ ਪਰਾਲੀ ਨਾ ਸਾੜਨ ਲਈ ਮਨਾਉਣ ਤੋਂ ਇਲਾਵਾ ਖੁਦ ਦੀਵਾਲੀ ਮੌਕੇਂ ਪਟਾਕੇ ਨਾ ਚਲਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

WRITTEN BY