ਕਾਦੀਆਂ, 29 ਅਕਤੂਬਰ (ਗੁਰਵਿੰਦਰ ਸਿੰਘ)- ਬੀਤੀ ਰਾਤ ਕਾਦੀਆਂ ਦੇ ਪਿੰਡ ਕਾਹਲਵਾਂ ਨਜ਼ਦੀਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਅਤੇ ਉਸਦੇ ਬੱਚੇ ਨੂੰ ਟੱਕਰ ਮਾਰ ਦਿੱਤੀ ਜਿਸ ਦੌਰਾਨ ਦੋਨੋਂ ਪਤੀ ਪਤਨੀ ਅਤੇ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।ਉਥੇ ਮੌਜੂਦ ਸਥਾਨਕ ਰਾਹਗੀਰਾਂ ਨੇ ਦੱਸਿਆ ਕਿ ਉਕਤ ਮੋਟਰਸਾਈਕਲ ਸਵਾਰ ਆਪਣੀ ਪਤਨੀ ਅਤੇ ਬੱਚੇ ਨਾਲ ਜਲੰਧਰ ਤੋਂ ਆਪਣੇ ਪਿੰਡ ਥਿੰਦ ਧਾਰੀਵਾਲ ਵਿਖੇ ਆ ਰਿਹਾ ਸੀ ਤੇ ਸਾਹਮਣੇ ਤੋਂ ਆ ਰਹੀ ਇੱਕ ਚਿੱਟੇ ਰੰਗ ਦੀ ਆਈ ਟਵੰਟੀ ਕਾਰ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ਦੌਰਾਨ ਉਹ ਪਤੀ ਪਤਨੀ ਅਤੇ ਬੱਚਾ ਜ਼ਖਮੀ ਹੋ ਗਏ ।ਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ।ਤੇ ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ । ਇਸ ਦੌਰਾਨ ਮੌਕੇ ਤੇ ਪੁੱਜੇ ਪੁਲਿਸ ਥਾਣਾ ਕਾਦੀਆਂ ਦੇ ਏ ਐੱਸ ਆਈ ਮਨਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਦੋਨਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਕਿਹਾ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਤੇ ਕਾਰ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ ਜੋ ਵੀ ਇਸ ਸਬੰਧੀ ਦੋਸ਼ੀ ਪਾਇਆ ਗਿਆ ਉਸ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।



