ਚੰਡੀਗੜ੍ਹ 29 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਨ.ਟੀ.ਐਸ.ਈ. (ਸਟੇਜ-1) ਜਮਾਤ ਦਸਵੀਂ/ਐਮ.ਐਮ.ਐਮ.ਐਸ. ਜਮਾਤ ਅੱਠਵੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਇੱਕ ਦਿਨ ਦਾ ਵਾਧਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਉਪਰੋਕਤ ਇਮਤਿਹਾਨਾਂ ਲਈ ਅਪਲਾਈ ਕਰਨ ਤੋਂ ਰਹਿ ਗਏ ਸਨ।



