Skip to content
Independent perspectives. Global stories.
BREAKING

ਚੋਰਾਂ ਵੱਲੋਂ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ ਅੰਦਰ ਕੀਮਤੀ ਸਾਮਾਨ ਚੋਰੀ

Share this story

ਕਾਦੀਆਂ, 31 ਅਕਤੂਬਰ (ਗੁਰਵਿੰਦਰ ਸਿੰਘ)- ਬੀਤੀ ਰਾਤ ਬਟਾਲਾ ਕਾਦੀਆਂ ਰੋਡ ਸਥਿਤ ਦੁਕਾਨ ਦੇ ਤਾਲੇ ਤੋੜ ਕੇ ਚੋਰਾਂ ਵੱਲੋਂ ਦੁਕਾਨ ਦੇ ਅੰਦਰ ਪਿਆ ਕੀਮਤੀ ਸਾਮਾਨ ਚੋਰੀ ਕਰਨ ਦੀ ਖ਼ਬਰ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਤਰਸੇਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਡੱਲਾ ਥਾਣਾ ਕਾਦੀਆਂ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਤਾਂ ਜਦੋਂ ਉਸਨੇ ਸਵੇਰੇ ਆ ਕੇ ਦੇਖਿਆ ਕਿ ਦੁਕਾਨ ਦੇ ਤਾਲੇ ਅਤੇ ਕੁੰਡੇ ਟੁੱਟੇ ਹੋਏ ਸਨ ।ਤੇ ਦੁਕਾਨ ਅੰਦਰ ਪਿਆ ਕੀਮਤੀ ਸਾਮਾਨ ਇਨਵਰਟਰ ਦੇ ਨਾਲ ਲੱਗਾ ਬੈਟਰਾ ਚੋਰਾਂ ਵੱਲੋਂ ਚੋਰੀ ਕਰ ਲਿਆ ਗਿਆ ਸੀ ।ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ਦੇ ਨਾਲ ਵਾਲੀ ਦੁਕਾਨ ਤੋਂ ਚੋਰਾਂ ਵੱਲੋਂ ਦੁਕਾਨ ਦੇ ਤਾਲੇ ਤੋੜ ਕੇ ਬੈਟਰਾ ਚੋਰੀ ਕੀਤਾ ਗਿਆ ਸੀ ।ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਦੁਕਾਨ ਅੰਦਰ ਲੱਗਾ ਇਨਵਰਟਰ ਬੈਟਰੀ ਦੀ ਕੀਮਤ ਕਰੀਬ 13 ਹਜ਼ਾਰ ਰੁਪਏ ਬਣਦੀ ਹੈ ਜਿਸ ਸਬੰਧੀ ਉਨ੍ਹਾਂ ਨੇ ਪੁਲਸ ਥਾਣਾ ਕਾਦੀਆਂ ਨੂੰ ਲਿਖਤੀ ਸ਼ਿਕਾਇਤ ਦੇ ਕੇ ਸੂਚਿਤ ਕਰ ਦਿੱਤਾ ਗਿਆ ਹੈ ।ਉਧਰ ਦੂਜੇ ਪਾਸੇ ਮੌਕੇ ਤੇ ਪੁੱਜੇ ਪੁਲਿਸ ਥਾਣਾ ਕਾਦੀਆਂ ਦੇ ਏ ਐੱਸ ਆਈ ਸੁਰਿੰਦਰ ਸਿੰਘ ਨੇ ਚੋਰੀ ਸਬੰਧੀ ਮਾਮਲੇ ਦੀ ਜਾਂਚ ਕੀਤੀ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।ਦੱਸਿਆ ਜਾ ਰਿਹਾ ਹੈ ਕਿ ਕਾਦੀਆਂ ਸ਼ਹਿਰ ਦੇ ਅੰਦਰ ਪਹਿਲਾਂ ਵੀ ਕਈ ਚੋਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ।

WRITTEN BY