Skip to content
Independent perspectives. Global stories.
BREAKING

ਤੀਸ ਹਜ਼ਾਰੀ ਕੋਰਟ ‘ਚ ਵਕੀਲਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ

Share this story

ਨਵੀਂ ਦਿੱਲੀ, 2 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਦਿੱਲੀ ਦੇ ਤੀਸ ਹਜ਼ਾਰੀ ਕੋਰਟ ਵਿੱਚ ਸ਼ਨਿੱਚਰਵਾਰ ਨੂੰ ਵਕੀਲਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਦੌਰਾਨ ਪੁਲਿਸ ਵੱਲੋਂ ਗੋਲੀਬਾਰੀ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਕੁਝ ਗੱਡੀਆਂ ਨੂੰ ਅੱਗ ਵੀ ਲਾਈ ਗਈ ਹੈ। ਮਾਮਲਾ ਵਧਦਾ ਦੇਖਦੇ ਹੋਏ ਉੱਤਰੀ ਜ਼ਿਲ੍ਹੇ ਦੇ ਕਈ ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਜਾਣਕਾਰੀ ਮੁਤਾਬਕ ਜੇਲ੍ਹ ਦੇ ਬਾਹਰ ਤੀਸਰੀ ਬਟਾਲੀਅਨ ਦੀ ਪੁਲਿਸ ਅਤੇ ਵਕੀਲਾਂ ਵਿੱਚ ਝਗੜਾ ਹੋ ਗਿਆ। ਤੀਜੀ ਬਟਾਲੀਅਨ ਕੈਦੀਆਂ ਨੂੰ ਕੋਰਟ ਲਿਆਉਣ ਅਤੇ ਲਿਜਾਣ ਦਾ ਕੰਮ ਕਰਦੀ ਹੈ। ਇਹ ਵੀ ਸੂਚਨਾ ਮਿਲੀ ਹੈ ਕਿ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਗਿਆ। ਵਿਵਾਦ ਏਨਾ ਵੱਧ ਗਿਆ ਕਿ ਪੀ.ਸੀ.ਆਰ. ਵੈਨ ਵਿੱਚ ਵੀ ਅੱਗ ਲਗਾ ਦਿੱਤੀ ਗਈ।

WRITTEN BY