ਜਗਰਾਉਂ, 4 ਨਵੰਬਰ (ਪਰਮਜੀਤ ਸਿੰਘ ਗਰੇਵਾਲ)- ਪੰਜਾਬ ਸਰਕਾਰ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਹਲਕਾ ਜਗਰਾਉਂ ਦੇ ਦੋ ਪਿੰਡਾਂ ਸੋਢੀਵਾਲ ਅਤੇ ਅਗਵਾੜ ਲੋਪੋ ਕਲਾਂ ਨੂੰ ਇਕ-ਇਕ ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਪਿੰਡ ਸੋਢੀਵਾਲ ਦੀ ਧਰਤੀ ਪਹਿਲੀ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ, ਜਿੱਥੇ ਇਤਿਹਾਸ ਗੁਰਦੁਆਰਾ ਸਾਹਿਬ ਸਥਿਤ ਹੈ, ਇਸ ਪਿੰਡ ਨੂੰ ਇਕ ਮਾਡਲ ਦੇ ਰੂਪ ‘ਚ ਤਿਆਰ ਕੀਤਾ ਜਾ ਰਿਹਾ ਹੈ। ਪਿੰਡ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਕ ਕਰੋੜ ਦੀ ਗ੍ਰਾਂਟ ਰਾਸ਼ੀ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਨੂੰ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵੱਲੋਂ ਦਿੱਤੀ ਗਈ। ਇਸ ਮੌਕੇ ਸ. ਦਾਖਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਤੇ ਪੰਜਾਬ ਦੇ ਉਨ੍ਹਾਂ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਰਿਹਾ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਹਨ। ਇਸੇ ਤਰ੍ਹਾਂ ਅਗਵਾੜ ਲੋਪੋ ਕਲਾਂ ਨੂੰ ਵੀ ਇਕ ਕਰੋੜ ਦੀ ਗ੍ਰਾਂਟ ਰਾਸ਼ੀ ਪੰਚਾਇਤ ਨੂੰ ਸੌਪੀ ਗਈ। ਇਸ ਮੌਕੇ ਚੇਅਰਪਰਸਨ ਬਲਾਕ ਸੰਮਤੀ ਬਲਜਿੰਦਰ ਕੌਰ, ਬਲਾਕ ਸੰਮਤੀ ਮੈਂਬਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਨੰਨੀ, ਪ੍ਰਧਾਨ ਸਾਜਨ ਮਲਹੋਤਰਾ, ਯੂਥ ਆਗੂ ਮਨੀ ਗਰਗ, ਪ੍ਰਧਾਨ ਪ੍ਰਦੀਪ ਸਿੰਘ ਸੇਖੋਂ, ਬਚਿੱਤਰ ਸਿੰਘ ਚਿੱਤਾ, ਪ੍ਰਮਿੰਦਰ ਟੂਸਾ, ਭਜਨ ਸਿੰਘ ਸਵੱਦੀ, ਰਣਜੀਤ ਸਿੰਘ, ਅਮਰਿੰਦਰ ਸਿੰਘ ਚੌਹਾਨ ਬੀਡੀਪੀਓ, ਰਛਪਾਲ ਸਿੰਘ ਐਸਡੀਓ, ਮੋਹਨਦੀਪ ਸਿੰਘ ਜੇਈ, ਬੂਟਾ ਸਿੰਘ ਪੰਚ, ਦਰਸ਼ੀ ਪੰਚ, ਮੇਜਰ ਸਿੰਘ ਨੰਬਰਦਾਰ, ਕੁਲਦੀਪ ਸਿੰਘ, ਗੁਰਜੀਤ ਸਿੰਘ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ ਪੰਚ, ਦਰਸ਼ਨ ਸਿੰਘ ਪੰਚ ਤੇ ਅਮਰੀਕ ਸਿੰਘ ਪੰਚ ਆਦਿ ਹਾਜ਼ਰ ਸਨ।



