April 22, 2026 9:38 am

ਬਲਵਿੰਦਰ ਸਿੰਘ ਨੇ ਨਗਰ ਨਿਗਮ ਬਟਾਲਾ ਦੇ ਪਹਿਲੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਬਟਾਲਾ, 18 ਦਸੰਬਰ (ਲੱਕੀ ਰਾਜਪੂਤ)- ਸ. ਬਲਵਿੰਦਰ ਸਿੰਘ ਪੀ.ਸੀ.ਐੱਸ. ਨੇ ਨਗਰ ਨਿਗਮ ਬਟਾਲਾ ਦੇ ਪਹਿਲੇ ਕਮਿਸ਼ਨਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਸ. ਬਲਵਿੰਦਰ ਸਿੰਘ ਵਲੋਂ ਅਹੁਦਾ ਸੰਭਾਲਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਤਜਿੰਦਰਪਾਲ ਸਿੰਘ ਸੰਧੂ ਅਤੇ ਨਿਗਮ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਅਹੁਦਾ ਸੰਭਾਲਣ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਮਾਤਮਾਂ ਦੇ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਇਸ ਨਗਰੀ ਦੀ ਸੇਵਾ ਕਰਨ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ ਉਨ੍ਹਾਂ ਨੂੰ ਸਾਫ਼-ਸੁਥਰਾ ਆਲਾ ਦੁਆਲਾ ਤੇ ਵਾਤਾਵਰਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਇਸ ਮੌਕੇ ਕਮਿਸ਼ਨਰ ਸ. ਬਲਵਿੰਦਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਦਾਲਮ, ਸੁਪਰਡੈਂਟ ਨਿਰਮਲ ਸਿੰਘ, ਐਕਸੀਅਨ ਰਮੇਸ਼ ਭਾਟਆ, ਏ.ਐੱਮ.ਈ. ਰਵਿੰਦਰਪਾਲ ਸਿੰਘ ਕਲਸੀ, ਲੇਖਾਕਾਰ ਵਿਕਰਾਂਤ ਸਲੋਤਰਾ, ਹਰਿੰਦਰਪਾਲ ਸਿੰਘ ਸੈਨਟਰੀ ਇੰਸਪੈਕਟਰ, ਅਮਰਜੀਤ ਸਿੰਘ ਸੈਨਟਰੀ ਇੰਸਪੈਕਟਰ, ਕੁਲਵੰਤ ਸਿੰਘ ਸੈਨਟਰੀ ਇੰਸਪੈਕਟਰ, ਜੇ.ਈ. ਵਨੀਤ ਸ਼ਰਮਾਂ ਵੀ ਹਾਜ਼ਰ ਸਨ।

Send this to a friend