ਚੰਡੀਗੜ, 20 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਹੀ ਹੈ ਅਤੇ ਇਸ ਕੜੀ ਵਿਚ ਲੈਂਡ ਬੈਂਕ ਦੀ ਅਵਧਾਰਣਾ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਵਿਕਾਸ ਦੀ ਗਤੀ ਨੂੰ ਵਧਾਇਆ ਜਾ ਸਕੇ। ਮੁੱਖ ਮੰਤਰੀ ਅੱਜ ਇੱਥੇ ਈ-ਭੂਮੀ ਪ੍ਰੋਗ੍ਰਾਮ ਦੇ ਤਹਿਤ ਚਲ ਰਹੀ ਪਰਿਯੋਜਨਾਵਾਂ ਦੀ ਤਰੱਕੀ ਤੇ ਈ-ਭੂਮੀ ਪੋਟਰਲ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ? ਮੀਟਿੰਗ ਵਿਚ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵੀ ਹਾਜਿਰ ਸਨ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੌਜ਼ੂਦਾ ਰਾਜ ਸਰਕਾਰ ਜਮੀਨ ਦੇ ਝਗੜਿਆਂ ਨੂੰ ਘੱਟ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮਾਂ ਨੂੰ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ ਅਤੇ ਇਸ ਕੜੀ ਵਿਚ ਉਨਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਛੋਟੀ ਜੋਤ ਵਾਲੇ ਜਾਂ ਛੋਟੇ ਜਮੀਨ ਦੇ ਟੁਕੜਿਆਂ ਨੂੰ ਇੱਕਠਾ ਕਰਕੇ ਸਹਿਯੋਗ ਦੇ ਆਧਾਰ ‘ਤੇ ਅਰਥਾਤ ਕਾਪਰੇਸ਼ਨ ਬੇਸ ‘ਤੇ ਖੇਤੀ ਕਰਵਾਉਣ ਦੀ ਸੰਭਾਵਨਾਵਾਂ ਤਲਾਸ਼ੀ ਜਾਵੇ ਤਾਂ ਜੋ ਖੇਤੀ ਤੋਂ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ। ਉਨਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਮੀਨ ਦੇ ਵੰਡ ਮਾਮਲਿਆਂ ਨੂੰ ਨਿਪਟਾਉਣ ਲਈ ਜਲਦ ਤੋਂ ਜਲਦ ਕੋਈ ਤੰਤਰ ਜਾਂ ਵਿਵਸਥਾ ਤਿਆਰ ਕੀਤੀ ਜਾਵੇ ਤਾਂ ਜੋ ਇੰਨਾਂ ਵੰਡ ਦੇ ਮਾਮਲਿਆਂ ਨੂੰ ਤੇਜੀ ਨਾਲ ਨਿਪਟਾਇਆ ਜਾ ਸਕੇ ਅਤੇ ਲੋਕਾਂ ਦੀ ਜਮੀਨ ਦੀ ਵੰਡ ਨੂੰ ਸਹੀ ਕੀਤਾ ਜਾ ਸਕੇ? ਇਸ ਤਰਾਂ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਵੱਖ-ਵੱਖ ਵਿਕਾਸ ਪਰਿਯੋਜਨਾਵਾਂ ਲਈ ਜਮੀਨ ਦੀ ਲੋਂੜ ਹੁੰਦੀ ਹੈ ਅਤੇ ਪੰਚਾਇਤੀ ਜਮੀਨ ਲਗਾਤਾਰ ਘੱਟ ਹੁੰਦੀ ਜਾ ਰਹੀ ਹੈ, ਇਸ ਲਈ ਜਮੀਨ ਬੈਂਕ ਅਰਥਾਤ ਲੈਂਡ ਬੈਂਕ ਨੂੰ ਸਿਰਜਿਤ ਕਰਨ ‘ਤੇ ਜੋਰ ਦਿੱਤਾ ਜਾਵੇ।